Wednesday, April 1, 2026

ਚੇਅਰਮੈਨ ਕਾਹਲੋਂ ਤੇ ਡੀ.ਸੀ ਸੱਭਰਵਾਲ ਨੇ ਬਟਾਲਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ppn0310201602

ਗੁਰਦਾਸਪੁਰ, 3 ਅਕਤੂਬਰ (ਨਰਿੰਦਰ ਬਰਨਾਲ)- ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ  ਅਤੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ ਵਲੋਂ ਅੱਜ ਬਟਾਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ ਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨਾਂ ਨੂੰ ਯਕੀਨ ਦਿਵਾਇਆ ਕਿ ਉਨਾਂ ਨੂੰ ਮੰਡੀ ਵਿਚ ਕੋਈ ਮੁਸ਼ਕਲਿ ਪੇਸ਼ ਨਹੀ ਆੁਣ ਦਿੱਤੀ ਜਾਵੇਗੀ ਅਤੇ ਉਨਾਂ ਦੀ ਜਿਨਸ ਨਿਰਧਾਰਿਤ ਸਮੇਂ ਅੰਦਰ ਖਰੀਦ ਤੇ ਚੁਕਾਈ ਕੀਤੀ ਜਾਵੇਗੀ।
ਚੇਅਰਮੈਨ ਸ. ਕਾਹਲੋਂ ਨੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਲਈ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ, ਜਿਨਾਂ ਵਿਚ ਕਿਸਾਨਾਂ ਲਈ ਪੀਣ ਲਈ ਸਾਫ ਪਾਣੀ, ਬੈਠਣ ਦਾ ਪ੍ਰਬੰਧ, ਬਾਰਦਾਨਾ, ਤਰਪਾਲਾਂ ਆਦਿ ਦੇ ਪ੍ਰਬੰਧ ਸ਼ਾਮਿਲ ਹਨ।  ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ ਫਸਲ ਦੀ ਚੁਕਾਈ ਤੇ ਖਰੀਦ ਨੂੰ ਯਕੀਨੀ ਬਣਾਇਆ ਜਾਵੇਗਾ। ਸ੍ਰੀ ਸੱਭਰਵਾਲ ਨੇ ਦੱਸਿਆ ਕਿ ਅਲਾਟ ਕੀਤੇ ਗਏ ਖਰੀਦ ਕੇਦਰਾਂ ਤੇ ਹਰ ਰੋਜ਼ ਸਵੇਰੇ ਤੇ ਸ਼ਾਮ ਨੂੰ ਮੰਡੀ ਬੋਰਡਫ਼ਮਾਰਕਿਟ ਕਮੇਟੀ ਵਲੋਂ ਨਿਰਧਾਰਿਤ ਕੀਤੇ ਸਮੇਂ ਸਵੇਰੇ 10 ਵਜੇ ਤੇ ਸ਼ਾਮ 6 ਵਜੇ ਤਕ ਲਗਾਈ ਜਾਵੇ ਅਤੇ ਕਿਸੇ ਵੀ ਹਾਲਤ ਵਿਚ ਬੋਲੀ ਰਾਤ ਨੂੰ ਨਾ ਲਗਾਈ ਜਾਵੇ। ਬਾਰਦਾਨਾ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ ਅਤੇ ਖੇਤਰੀ ਅਧਿਕਾਰੀਆਂ ਵਲੋਂ ਇਸ ਸਬੰਧੀ ਮੰਡੀਆਂ ਵਿਚ ਲੋੜ ਅਨੁਸਾਰ ਬਾਰਦਾਨਾ ਭੇਜਿਆ ਗਿਆ ਹੈ। ਉਨਾਂ ਕਿਹਾ ਕਿ ਹੋਰ ਰੋਜ ਬਾਰਦਾਨੇ ਦੀ ਵਰਤੋਂ ਤੇ ਨਿਗਰਾਨੀ ਰੱਖੀ ਜਾਵੇਗੀ ਤਾਂ ਜੋ ਬਾਰਦਾਨੇ ਦੀ ਘਾਟ ਨੂੰ ਤੁਰੰਤ ਪੂਰਿਆ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਕਈ ਵਾਰ ਮੰਡੀ ਵਿਚ ਬਾਰਦਾਨੇ ਦੀ ਟੈਂਪਰੇਰੀ ਘਾਟ ਦੇ ਬਹਾਨੇ ਆੜ੍ਹਤੀਆਂ ਵਲੋਂ ਪ੍ਰਾਈਵੇਟ ਬਾਰਦਾਨੇ ਵਰਤ ਲਿਆ ਜਾਂਦਾ ਹੈ ਜੋ ਕਿ ਨਿਯਮਾਂ ਦੇ ਉਲਟ ਹੈ। ਜੇਕਰ ਕਿਸੇ ਵੀ ਮੰਡੀ ਵਿਚ ਆੜ੍ਹਤੀਆਂ ਵਲੋਂ ਪ੍ਰਾਈਵੇਟ ਬਾਰਦਾਨਾ ਵਰਤਣ ਦੀ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਸਬੰਧਿਤ ਆੜ੍ਹਤੀਏ ਦੇ ਨਾਲ-ਨਾਲ ਖਰੀਦ ਏਜੰਸੀ ਦੇ ਨਿਰੀਖਕ ਦੇ ਵਿਰੁੱਧ ਲੋੜੀਦੀ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਹਰ ਖਰੀਦ ਏਜੰਸੀ ਨਿਰਧਾਰਿਤ ਸਮੇਂ ਅੰਦਰ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਏਗੀ
ਉਨਾਂ  ਅੱਗੇ ਦੱਸਿਆ ਕਿ  ਪਿਛਲੇ ਸਾਲ ਜ਼ਿਲੇ ਦੀਆਂ ਮੰਡੀਆਂ ਅੰਦਰ 3 ਲੱਖ 31 ਹਜਾਰ ਮੀਟਰਕ ਟਨ ਦੀ ਆਮਦ ਹੋਈ ਸੀ ਤੇ ਇਸ ਸਾਲ 4 ਲੱਖ 75 ਹਜ਼ਾਰ ਮੀਟਰਕ ਟਨ ਆਉਣ ਦੀ ਸੰਭਾਵਨਾ ਹੈ। ਜ਼ਿਲੇ ਵਿਚ ਕੁਲ 93 ਮੰਡੀਆਂ ਹਨ , ਜਿਨਾਂ ਵਿਚ ਝੋਨੇ ਦੀ ੍ਰਖਰੀਦ ਦੇ ਪ੍ਰਬੰਧ ਕੀਤੇ ਗਏ ਹਨ। ਉਨਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਝੋਨੇ ਦੀ ਤੁਲਾਈ ਪੂਰੀ ਕੀਤੀ ਜਾਵੇ ਅਤੇ ਕਿਸਾਨਾਂ ਦੀ ਕਿਸੇ ਪ੍ਰਕਾਰ ਦੀ ਖੱਜਲ ਖੁਆਰੀ ਬਿਲਕੁੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਸੁੱਕੀ ਫਸਲ ਲੈ ਕੇ ਆਉਣ ਅਤੇ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਉਨੰ ਆੜ੍ਹਤੀਆਂ ਅਤੇ ਸੈਲਰ ਮਾਲਕਾਂ ਨਾਲ ਗੱਲਬਾਤ ਕੀਤੀ ਤੇ ਉਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ। ਇਸ਼ ਮੌਕੇ ਚੇਅਰਮੈਨ ਸ. ਗੁਰਚਰਨ ਸਿੰਘ ਕਰਵਾਲੀਆਂ, ਸ੍ਰੀ ਤਿਲਕ ਰਾਜ, ਸ. ਬਿਕਰਮ ਸਿੰਘ ਸੈਕਟਰੀ ਤੇ ਆਦਿ ਹਾਜਰ ਸਨ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …

Leave a Reply