
ਬਠਿੰਡਾ, 3 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਭਾਰਤੀ ਚੋਣ ਕਮਿਸ਼ਨ ਦੇ ਸਵੀਪ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਵਰਤੋ ਸਬੰਧੀ ਜਾਗਰੂਕਤਾ ਰੈਲੀ ਸਥਾਨਕ ਰਾਜਿੰਦਰ ਕਾਲਜ ਤੋਂ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ ਬਸੰਤ ਗਰਗ ਨੇ ਝੰਡੀ ਦੇ ਕੇ ਰਵਾਨਾ ਕੀਤੀ । ਰੈਲੀ ਰਵਾਨਾ ਕਰਨ ਤੋ ਪਹਿਲਾਂ ਆਪਣੇ ਸੰਬੋਧਨ ਵਿੱਚ ਡਾ. ਗਰਗ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਦੀ ਲਾਜ਼ਮੀ ਵੋਟ ਬਣਾਉਣ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇ ਅਤੇ ਨੌਜਵਾਨ ਪੀੜਂੀ ਨੂੰ ਵੋਟ ਦੇ ਅਧਿਕਾਰ ਸਬੰਧੀ ਵੱਧ ਤੋ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਪਹੁੰਇਆ ਜਾਣਾ ਚਾਹੀਦਾ ਹੈ ਤਾਂ ਜੋ ਯੋਗ ਨੌਜਵਾਨਾਂ ਦੀਆਂ ਵੋਟਾ ਬਣਾਈਆ ਜਾ ਸਕਣ।
ਇਸ ਰੈਲੀ ਵਿਚ ਡੀ.ਏ.ਵੀ. ਕਾਲਜ, ਐਸ.ਐਸ.ਡੀ.ਗਰਲਜ਼ ਕਾਲਜ, ਸਰਕਾਰੀ ਰਾਜਿੰਦਰਾ ਕਾਲਜ, ਖਾਲਸਾ ਗਰਲਜ਼ ਕਾਲਜ, ਆਈ.ਟੀ.ਆਈ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਨ੍ਹਾਂ ਨੇ ਆਪਣੇ ਹੱਥਾਂ ਵਿਚ ਵੋਟ ਦੀ ਅਹਿਮੀਅਤ ਦਰਸਾਉਂਦੀਆਂ ਤਖਤੀਆਂ ਫੜੀਆਂ ਹੋਈਆਂ ਸਨ। ਇਹ ਰੈਲੀ ਰਾਜਿੰਦਰਾ ਕਾਲਜ ਤੋ ਸ਼ੁਰੂ ਹੋ ਕੇ ਬੱਸ ਸਟੈਂਡ, ਮਹਿਣਾ ਚੌਕ, ਫੌਜੀ ਚੌਕ ਤੋ ਹੁੰਦੀ ਹੋਈ ਵਾਪਸ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਆ ਕੇ ਸਮਾਪਤ ਹੋਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰੈਲੀ ਰਾਹੀਂ ਆਮ ਜਨਤਾ ਨੂੰ ਵੋਟਾਂ ਪ੍ਰਤੀ
ਜਾਗਰੂਕ ਕਰਨ ਲਈ ਸੰਦੇਸ਼ ਦਿੱਤਾ ਜਾ ਰਿਹਾ ਹੈ ਤਾਂ ਜੋ ਵਿਦਿਅਕ ਅਦਾਰਿਆਂ ਦੇ ਵਿਦਿਆਰਥੀ ਅਤੇ ਬਠਿੰਡਾ ਸ਼ਹਿਰ ਦੇ ਨੌਜਵਾਨ ਨਾਗਰਿਕ ਜਿਨ੍ਹ੍ਰਾਂ ਦੀ ਉਮਰ 18 ਸਾਲ ਜਾਂ ਵੱਧ ਉਮਰ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਪਛਾਣ ਉਪਰੰਤ ਵੋਟ ਸੂਚੀ ਵਿੱਚ ਨਾਮ ਦਰਜ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਉਹ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਮੈਡਮ ਸ਼ੇਨਾ ਅਗਰਵਾਨ ਨੇ ਕਿਹਾ ਕਿ ਵਿਦਿਅਕ ਅਦਾਰਿਆਂ ਦੇ 18 ਸਾਲ ਦੀ ਉਮਰ ਵਾਲੇ ਵਿਦਿਆਰਥੀਆਂ ਦੇ ਵੋਟ ਜਰੂਰ ਬਣਵਾਉਣ। ਚੋਣ ਤਹਿਸੀਲਦਾਰ ਬਠਿੰਡਾ ਅਤਿੰਦਰ ਕੁਮਾਰ ਕਿਹਾ ਕਿ ਹਰੇਕ ਨਾਗਰਿਕ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਚੰਗੀ ਤਰ੍ਹਾਂ ਜਾਣੂ ਹੋਣਾ ਚਾਹੀਦਾ ਹੈ ਅਤੇ ਹਰੇਕ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਆਪਣੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ । ਇਸ ਮੌਕੇ ਸਰਕਾਰੀ ਰਾਜਿੰਦਰਾ ਕਾਲਜ ਦੇ ਪ੍ਰਿੰਸੀਪਲ ਸੁਖਰਾਜ ਸਿੰਘ, ਵਾਈਸ ਪ੍ਰਿੰਸੀਪਲ ਰਮੇਸ ਚੰਦਰ ਪਸਰੀਜਾ ਅਤੇ ਵੱਖ ਵੱਖ ਕਾਲਜਾਂ ਦੇ ਅਧਿਆਪਕ ਵੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media