Wednesday, April 1, 2026

ਮੁਹਾਵਾ ਕਾਂਡ ਦੇ ਪੀੜਤ ਪਰਿਵਾਰਾਂ ਨੂੰ 3-3 ਲੱਖ ਰੁਪਏ ਦੀ ਹੋਰ ਸਹਾਇਤਾ ਦਾ ਐਲਾਨ

ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ)- ਭਾਰਤ-ਪਾਕਿਸਤਾਨ ਸਰਹੱਦੀ ਪੱਟੀ ਦੇ ਦੌਰੇ ‘ਤੇ ਆਏ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਜਦ ਅੱਜ ਪਿੰਡ ਦਾਉਕੇ ਵਿਖੇ ਮੁਹਾਵਾ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਮਿਲੇ ਤਾਂ  ਉਨਾਂ ਜਿੱਥੇ ਉਕਤ ਹਾਦਸੇ ਲਈ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ, ਉਥੇ ਡੀਫੈਂਸ ਡਰੇਨ ‘ਤੇ ਬਣੇ ਪੁੱਲ ਚੌੜੇ ਕਰਨ ਲਈ ਕੇਂਦਰੀ ਰੱਖਿਆ ਮੰਤਰੀ ਕੋਲ ਮੁੱਦਾ ਉਠਾਉਣ ਦਾ ਭਰੋਸਾ ਦਿੱਤਾ। ਉਨਾਂ ਨੇ ਕਿਹਾ ਕਿ ਹਾਦਸੇ ਦੌਰਾਨ ਹੋਏ ਜਾਨੀ ਨੁਕਸਾਨ ਦੀ ਭਰਪਾਈ ਕਦੇ ਨਹੀਂ ਕੀਤੀ ਜਾ ਸਕਦੀ। ਮੁੱਖ ਮੰਤਰੀ ਨੇ ਇਸ ਮੌਕੇ ਆਪਣੇ ਅਖਿਤਾਰੀ ਕੋਟੋ ਵਿਚੋਂ ਪੀੜਤ ਪਰਿਵਾਰਾਂ ਨੂੰ ਤਿੰਨ-ਤਿੰਨ ਲੱਖ ਰੁਪਏ ਦੀ ਹੋਰ ਮਾਲੀ ਮਦਦ ਦੇਣ ਦਾ ਐਲਾਨ ਕੀਤਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਹਾਦਸੇ ਵਾਲੇ ਦਿਨ ਮੁੱਖ ਮੰਤਰੀ ਨੇ ਇੰਨਾਂ ਪਰਿਵਾਰਾਂ ਦੀ ਸਹਾਇਤਾ ਲਈ 2-2 ਲੱਖ ਰੁਪਏ ਦਿੱਤੇ ਸਨ, ਜਿੰਨਾਂ ਦੇ ਚੈਕ ਸਬੰਧਤ ਪਰਿਵਾਰਾਂ ਨੂੰ ਸੌਂਪੇ ਜਾ ਚੁੱਕੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਵੀ ਹਾਜ਼ਰ ਸਨ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …

Leave a Reply