
ਫਾਜ਼ਿਲਕਾ, 3 ਅਕਤੂਬਰ (ਵਿਨੀਤ ਅਰੋੜਾ) – ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀ ਯੂਨੀਅਨ ਦੀ ਫਾਜ਼ਿਲਕਾ ਇਕਾਈ ਦੇ ਇੱਕ ਵਫ਼ਦ ਵੱਲੋਂ ਯੂਨੀਅਨ ਪ੍ਰਧਾਨ ਕ੍ਰਿਸ਼ਨ ਕੰਬੋਜ ਦੀ ਪ੍ਰਧਾਨਗੀ ਵਿਚ ਰੈਗੁਲਰ ਕਰਨ ਦੀ ਮੰਗ ਨੂੰ ਲੈ ਕੇ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਯਾਦ ਪੱਤਰ ਦਿੱਤਾ ਗਿਆ। ਜਾਣਕਾਰੀ ਦਿੰਦਿਆ ਸ਼੍ਰੀ ਕੰਬੋਜ ਨੇ ਦੱਸਿਆ ਕਿ ਯੂਨੀਅਨ ਵੱਲੋਂ ਸਿਹਤ ਮੰਤਰੀ ਪੰਜਾਬ ਨੂੰ ਯੂਨੀਅਨ ਦੀਆ ਮੰਗਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੰਤਰੀ ਸ਼੍ਰੀ ਜਿਆਣੀ ਵੱਲੋਂ ਭਰੋਸਾ ਦੁਆਇਆ ਗਿਆ ਕਿ ਬਹੁਤ ਹੀ ਜਲਦ ਜੋ ਕਰਮਚਾਰੀ ਸਹੀ ਢੰਗ ਨਾਲ ਭਰਤੀ ਹੋਏ ਹਨ ਉਨ੍ਹਾ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਅਗਲੀ ਕੈਬਨਿਟ ਮੀਟਿੰਗ ਵਿਚ ਕੀਤਾ ਜਾਵੇਗਾ। ਜਿਲਾ ਪ੍ਰਧਾਨ ਨੇ ਦੱਸਿਆ ਕਿ ਸਰਵ ਸਿੱਖਿਆ ਅਭਿਆਨ ਤਹਿਤ ਦਫਤਰਾਂ ਵਿਚ ਮੁਲਾਜ਼ਮ ਪਿਛਲੇ 12 ਵਰ੍ਹਿਆਂ ਤੋਂ ਕੰਮ ਕਰ ਰਹੇ ਹਨ ਤੇ ਸਮੂਹ ਮੁਲਾਜ਼ਮ ਪੂਰੀ ਭਰਤੀ ਪ੍ਰਕਿਰਿਆ ਵਿਚੋਂ ਗੁਜ਼ਰ ਕੇ ਆਏ ਹਨ ਤੇ ਲਿਖਤੀ ਟੈਸਟ ਪਾਸ ਕਰਕੇ ਆਏ ਹਨ ਪਰ ਸਰਕਾਰ ਲੰਬੇ ਸਮੇਂ ਤੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਲਾਰੇਬਾਜ਼ੀ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਖਬਾਰਾਂ ਤੇ ਨਿਊਜ਼ ਚੈਨਲਾਂ ਰਾਹੀ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਦਾ ਪ੍ਰਚਾਰ ਤਾਂ ਕਰ ਰਹੀ ਹੈ ਪਰ ਬੀਤੇ ਦਿਨਾਂ ਵਿਚ ਵੀ ਮੰਤਰੀ ਮੰਡਲ ਦੀਆਂ ਕਈ ਮੀਟਿੰਗ ਲਾਰਿਆਂ ਵਿਚ ਹੀ ਲੰਘਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ 4 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਤੇ 5 ਅਕਤੂਬਰ ਨੂੰ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨਾਲ ਜਥੇਬੰਦੀ ਦੀ ਮੀਟਿੰਗ ਵਿਚ ਕੋਈ ਠੋਸ ਹੱਲ ਨਾ ਕੱਢਿਆ ਤਾਂ ਕਮਰਚਾਰੀ 8 ਅਕਤੂਬਰ ਨੂੰ ਸੂਬਾ ਪੱਧਰੀ ਇੱਕਠ ਕਰਕੇ ਸਰਕਾਰ ਦੇ ਲਾਰਿਆਂ ਦੀ ਪੋਲ ਖੋਲਣ ਨੂੰ ਮਜ਼ਬੂਰ ਹੋਣਗੇ। ਇਸ ਮੌਕੇ ਸਚਿਨ ਨਾਗਪਾਲ, ਮਨੋਜ ਗੁਪਤਾ ਅਤੇ ਰੁਪੇਸ਼ ਕੁਮਾਰ ਹਾਜ਼ਰ ਸਨ।
Check Also
ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਲੋਕ ਅਰਪਣ
ਮੋਹਾਲੀ, 1 ਅਪ੍ਰੈਲ (ਪੰਜਾਬ ਪੋਸਟ) – ਮੋਹਾਲੀ ਵੱਸਦੇ ਨੌਜੁਆਨ ਲੇਖਕ ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ …
Punjab Post Daily Online Newspaper & Print Media