Saturday, June 27, 2026

ਬੀੜ ਬਾਬਾ ਬੁੱਢਾ ਜੀ ਠ’ਠਾ ਵਿਖੇ ਨਵੀਆਂ ਬਣੀਆਂ ਇਮਾਰਤਾਂ ਦਾ ਉਦਘਾਟਨ ਤੇ ਦਰਸ਼ਨੀ ਡਿਓੜੀ ਦਾ ਨੀਂਹ ਪ’ਥਰ ਅ’ਜ

ਅੰਮ੍ਰਿਤਸਰ, 3 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਸੁਬੇਗ ਸਿੰਘ ਜੀ ਕਾਰ ਸੇਵਾ ਵਾਲਿਆਂ ਨੂੰ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ ਵਿਖੇ ਸੌਂਪੀ ਗਈ ਸੀ ਜੋ ਇਮਾਰਤਾਂ ਦੀ ਸੇਵਾ ਮੁਕੰਮਲ ਹੋ ਗਈ ਹੈ।ਉਨ੍ਹਾਂ ਦਾ ਉਦਘਾਟਨ ੪ ਅਕਤੂਬਰ ਨੂੰ ਸਵੇਰੇ 11 ਵਜੇ ਹੋਵੇਗਾ। ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਫ਼ਤਰ ਤੋਂ ਜਾਰੀ ਲਿਖਤੀ ਬਿਆਨ ਵਿੱਚ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਹ ਇਮਾਰਤਾਂ ੪ ਅਕਤੂਬਰ ੨੦੧੬ ਨੂੰ ਗੁਰਦੁਆਰਾ ਸਾਹਿਬ ਨੂੰ ਸੌਂਪੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਬਾਬਾ ਸੁਬੇਗ ਸਿੰਘ ਜੀ ਕਾਰ ਸੇਵਾ ਡੇਰਾ ਗੋਵਿੰਦਵਾਲ ਸਾਹਿਬ ਵੱਲੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ ਵਿਖੇ ਅਖੰਡਪਾਠੀ ਸਿੰਘਾਂ ਲਈ ਰਿਹਾਇਸ਼ੀ ਕੰਪਲੈਕਸ ਤਿਆਰ ਕੀਤਾ ਗਿਆ ਹੈ।ਇਸ ਦੇ ਇਲਾਵਾ ਦੂਰੁਦੁਰਾਂਡੇ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਮਾਤਾ ਗੰਗਾ ਜੀ ਛਬੀਲ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਬੀਬੀਆਂ ਤੇ ਵੀਰਾਂ ਲਈ ਬਾਥਰੂਮ ਤੇ ਪਖਾਨਿਆਂ ਦੀ ਸੇਵਾ ਵੀ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਉਦਘਾਟਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ੪ ਅਕਤੂਬਰ ੨੦੧੬ ਨੂੰ ਦੁਪਹਿਰ ੧੧ ਵਜੇ ਕਰਨਗੇ।ਉਨ੍ਹਾਂ ਕਿਹਾ ਕਿ ਇਸ ਦੇ ਇਲਾਵਾ ਗੁਰਦੁਆਰਾ ਸਾਹਿਬ ਦੇ ਬਾਹਰਵਾਰ ਦਰਸ਼ਨੀ ਡਿਓੜੀ ਉਸਾਰੀ ਜਾਵੇਗੀ ਜਿਸ ਦਾ ਨੀਂਹ ਪੱਥਰ ਵੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਰੱਖਣਗੇ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply