ਅੰਮ੍ਰਿਤਸਰ, 3 ਅਕਤੂਬਰ (ਗੁਰਪ੍ਰੀਤ ਸਿੰਘ)- ਕੇਂਦਰ ਸਰਕਾਰ ਦੀ ਸਵੱਛ ਭਾਰਤ ਮੁਹਿੰਮ ਦੇ ਲੋਗੋ ਵਿੱਚ ਪ੍ਰਚਾਰ ਪੋਸਟਰਾਂ ਉਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ‘ਤੇ ਗਾਂਧੀ ਦੀਆਂ ਐਨਕਾਂ ਤੇ ਡਿਟੋਲ ਦੀ ਮਸ਼ਹੂਰੀ ਲਗਾਉਣ ਤੇ ਐਨ ਡੀ ਟੀ.ਵੀ. ਚੈਨਲ ਨੂੰ ਸਮੁੱਚੇ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।
ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮੁਹਿੰਮ ਤਹਿਤ ਐਨ ਡੀ ਟੀ.ਵੀ. ਚੈਨਲ ਵੱਲੋਂ ਪਹਿਲਾ ਪ੍ਰਚਾਰ ਕਰਨ ਲਈ ਆਪਣਾ ਸੈਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਘੰਟਾ ਘਰ ਬਾਹੀ ਵੱਲ ਪਿੱਠ ਕਰਕੇ ਲਗਾਇਆ ਗਿਆ ਸੀ ਜਿਸ ਨੂੰ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧਕਾਂ ਨੇ ਧਾਰਮਿਕ ਮਰਯਾਦਾ ਨੂੰ ਮੁੱਖ ਰੱਖਦਿਆਂ ਹਟਾਇਆ ਸੀ।ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿਹੇ ਮੁਕੱਦਸ ਅਸਥਾਨ ਦੀ ਤਸਵੀਰ ‘ਤੇ ਐਨ ਡੀ ਟੀ.ਵੀ. ਚੈਨਲ ਵੱਲੋਂ ਪ੍ਰਚਾਰ ਪੋਸਟਰਾਂ ਤੇ ਗਾਂਧੀ ਦੀ ਐਨਕ ਅਤੇ ਡਿਟੋਲ ਦੀ ਮਸ਼ਹੂਰੀ ਲਗਾਉਣੀ ਸਰਾਸਰ ਗਲਤ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼-ਵਿਦੇਸ਼ ਵਿੱਚ ਵਸਦੇ ਸਿੱਖਾਂ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ।
ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਆਰੰਭੀ ਗਈ ਸਵੱਛ ਭਾਰਤ ਮੁਹਿੰਮ ਸ਼ਲਾਘਾਯੋਗ ਉਪਰਾਲਾ ਹੈ, ਪਰ ਕਿਸੇ ਦੇ ਧਰਮ ਨੂੰ ਪ੍ਰਚਾਰ ਖਾਤਰ ਵਰਤਣਾ ਕਿਸੇ ਵੀ ਕੀਮਤ ਤੇ ਜਾਇਜ਼ ਨਹੀਂ ਹੈ।ਉਨਾਂ੍ਹ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ ਜਿਸ ਦਾ ਅਪਮਾਨ ਕਰਨ ਤੇ ਐਨ ਡੀ ਟੀ ਵੀ ਚੈਨਲ ਨੂੰ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media