Sunday, June 28, 2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ppn0310201618

ਰਈਆ, 3 ਅਕਤੂਬਰ (ਸੰਧੂ ਬਲਵਿੰਦਰ)-  ਨਸ਼ਿਆਂ ਵਿਰੁੱਧ ਲੋਕ ਜਾਗਰਿਤੀ ਸੰਸਥਾ (ਰਜ਼ਿ) ਦੇ ਪ੍ਰਧਾਨ ਨਵਤੇਜ ਸਿੰਘ ਨਾਹਰ ਦੀ ਅਗਵਾਈ ਹੇਠ ਅਮਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਵੱਖ ਵੱਖ ਸਕੂਲਾਂ ਤੋਂ ਆਏ ਬੱਚਿਆਂ ਨੇ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪੇਸ਼ ਕੀਤੇ।ਆਪਣੇ ਸੰਬੋਧਂ ‘ਚ ਸੰਸਥਾ ਦੇ ਪ੍ਰਧਾਨ ਨਵਤੇਜ ਨਾਹਰ ਨੇ ਕਿਹਾ ਕਿ ਨੌਜਵਾਨਾਂ ‘ਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਕਾਰਣ ਨੌਜਵਾਨ ਪੀੜੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਦੀ ਭਲਾਈ ਲਈ ਜਾਨ ਕੁਰਬਾਨ ਕਰ ਦੇਣ ਵਾਲੇ  ਸ਼ਹੀਦਾਂ ਦੇ ਦੱਸੇ ਮਾਰਗਾਂ ‘ਤੇ ਚੱਲਣਾ ਚਾਹੀਦਾ ਹੈ ਤੇ ਉਨ੍ਹਾਂ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਦੇਸ਼ ਦੀ ਤਰੱਕੀ ‘ਚ ਹਿੱਸਾ ਪਾਉਣਾ ਚਾਹੀਦਾ ਹੈ, ਪਰ ਸਭ ਝੂਠੀ ਸ਼ਾਨੋ ਸ਼ੋਕਤ ਤੇ ਲੋਕ ਵਿਖਾਵੇ ਨੂੰ ਪਹਿਲ ਦੇ ਰਹੇ ਹਨ।ਇਸ ਮੌਕੇ ਅਕਾਸ਼ਦੀਪ ਸਿੰਘ ਰਾਜਾ, ਵਿਸ਼ਾਲਦੀਪ ਸਿੰਘ, ਅਲੀਸ਼ਾ ਮਸੀਹ, ਜਸ਼ਨਦੀਪ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਮੰਥਨ ਸਿੰਘ, ਲਵਪ੍ਰੀਤ ਸਿੰਘ, ਮਹਿਕਦੀਪ ਸਿੰਘ, ਅੰਗਰੇਜ਼ ਸਿੰਘ ਆਦਿ ਹਾਜ਼ਰ ਸਨ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply