ਫਾਜ਼ਿਲਕਾ, 3 ਅਕਤੂਬਰ (ਵਨੀਤ ਅਰੋੜਾ)- ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਅੰਤਰਾ ਰਾਸ਼ਟਰੀ ਸਰਹੱਦ ਤੇ ਪਨਪੇ ਹਲਾਤਾਂ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਨਾਲ ਸਰਕਾਰ ਦੀ ਇੱਕਜੁਟਤਾ ਦਾ ਪ੍ਰਗਟਾਵਾ ਕਰਨ ਅਤੇ ਉੁਨ੍ਹਾਂ ਦੀਆਂ ਮੁਸਕਿਲਾਂ ਸੁਣਨ ਲਈ 3 ਨਵੰਬਰ 2016 ਦਿਨ ਸੋਮਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕਰੇ ਰਹੇ ਹਨ। ਇਹ ਜਾਣਕਾਰੀ ਅੱਜ ਸ਼ਾਮ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਵੱਖ ਵੱਖ ਰਾਹਤ ਕੈਂਪਾਂ ਦੇ ਦੌਰੇ ਦੌਰਾਨ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਸਵੇਰੇ 11:45 ਵਜੇ ਪਿੰਡ ਪ੍ਰਭਾਤ ਸਿੰਘ ਵਾਲਾ ਉਤਾੜ, 12:35 ਵਜੇ ਸੰਤ ਕਬੀਰ ਕਾਲਜ ਵਿਚ ਬਣੇ ਰਾਹਤ ਕੈਂਪ ਅਤੇ 1:25 ਵਜੇ ਪਿੰਡ ਪੱਕਾ ਚਿਸਤੀ ਦਾ ਦੌਰਾ ਕਰਣਗੇ ਅਤੇ ਇੱਥੇ ਸਰਹੱਦੀ ਲੋਕਾਂ ਨਾਲ ਮੁਲਾਕਾਤ ਕਰਣਗੇ।
ਇਸ ਦੌਰਾਨ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ.ਵੇਣੂ ਪ੍ਰਸਾਦ, ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਵਧੀਕ ਡਿਪਟੀ ਕਮਿਸ਼ਨਰ ਸ: ਚਰਨਦੇਵ ਸਿੰਘ ਮਾਨ, ਐਸ.ਡੀ.ਐਮ. ਸ੍ਰੀ ਸੁਭਾਸ਼ ਖੱਟਕ ਸਮੇਤ ਹੋਰ ਅਧਿਕਾਰੀਆਂ ਨੇ ਮੁੱਖ ਮੰਤਰੀ ਦੇ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਵੱਖ ਵੱਖ ਰਾਹਤ ਕੈਂਪਾਂ ਵਿਚ ਜਾ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੁਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਰਾਹਤ ਕੈਂਪਾਂ ਵਿਚ ਆਉਣ ਵਾਲੇ ਸ਼ਰਨਾਰਥੀਆਂ ਨੂੰ ਕੋਈ ਦਿੱਕਤ ਨਾ ਆਵੇ ਇਸ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …