Monday, January 13, 2025

ਨਗਰ ਨਿਗਮ ਕਰਮਚਾਰੀ ਤਾਲਮੇਲ ਦਲ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਆਰੰਭ

080201

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ ਬਿਊਰੋ)- ਸਰਬੱਤ ਦੇ ਭਲੇ ਲਈ ਨਗਰ ਨਿਗਮ ਕਰਮਚਾਰੀ ਤਾਲਮੇਲ ਦਲ ਵਲੋਂ ਟਾਊਨ ਹਾਲ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ।ਇਸ ਸਬੰਧੀ ਪ੍ਰਧਾਨ ਹਰਜਿੰਦਰ ਸਿੰਘ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸੂੰਹ ਸਾਥੀਆਂ ਦੇ ਸਹਿਯੋਗ ਨਾਲ ਅੱਜ ਰਖਵਾਏ ਗਏ ਅਖੰਡ ਪਾਠ ਦਾ ਭੋਗ ਸੋਮਵਾਰ 10 ਫਰਵਰੀ ਨੂੰ ਪਾਇਆ ਜਾਵੇਗਾ, ਜਿਸ ਉਪਰੰਤ ਭਾਈ ਜਸਪਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਣਗੇ ।ਇਸ ਧਾਰਮਿਕ ਸਮਾਗਮ ਵਿੱਚ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ਼੍ਰੀ ਦਰਬਾਰ ਸਾਹਿਬ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣਗੇ ਜਦ ਕਿ ਕੈਬਨਿਟ ਮੰਤਰੀ  ਅਨਿਲ ਜੋਸ਼ੀ ਬਤੌਰ ਮੁਖ ਮਹਿਮਾਨ, ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਵਿਸ਼ੇਸ਼ ਮਹਿਮਾਨ, ਭਾਜਪਾ ਆਗੂ ਤਰੁਣ ਚੁੱਗ, ਮੇਅਰ ਬਖਸ਼ੀ ਰਾਮ ਅਰੋੜਾ, ਸੀਨੀ: ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲਾ, ਕਮਿਸ਼ਨਰ ਡੀ ਪੀ ਐਸ ਖਰਬੰਦਾ, ਡਿਪਟੀ ਮੇaਰ ਅਵਿਨਾਸ਼ ਜੋਲੀ ਅਤੇ ਕੌਸਲਰਾਂ ਵੀ ਸਾਹਿਬਾਨ ਦਰਬਾਰ ਵਿਚ ਗੁਰ ਚਰਨਾਂ ਵਿਚ ਹਾਜਰੀਆਂ ਭਰਣਗੇ। ਸ੍ਰ. ਵਾਲੀਆ ਨੇ ਕਿਹਾ ਕਿ ਸਮਾਗਮ ਦੌਰਾਨ 2014 ਦਾ ਧਾਰਮਿਕ ਕਲੰਡਰ ਵੀ ਹਾਜਰ ਸ਼ਖਸ਼ੀਅਤਾਂ ਵਲੋਂ ਜਾਰੀ ਕੀਤਾ ਜਾਵੇਗਾ।ਉਹਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਧਾਰਮਿਕ ਸਮਾਗਮ ਵਿੱਚ ਹਾਜਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।ਇਸ ਮੌਕੇ ਨਰਿੰਦਰ ਸਿੰਘ ਗਿੱਲ, ਨਰੇਸ਼ ਚੰਦ ਸ਼ਰਮਾ, ਪਰਮਜੀਤ ਸਿੰਘ ਪੰਮਾ, ਗੁਰਵੇਲ ਸਿੰਘ, ਅਰੁਣ ਸਹਿਜਪਾਲ, ਹਰਜਿੰਦਰ ਵਰਪਾਲ, ਸੱਜਣ ਸਿੰਘ, ਲੱਛਮਨ ਸਿੰਘ, ਜੁਗਿੰਦਰ ਸਿੰਘ ਫੌਜੀ, ਮਹਿੰਦਰ ਸਿੰਘ, ਮਨੋਜ ਕੁਮਾਰ, ਅਨੂਪ ਸਿੰਘ ਖਾਲਸਾ, ਸਤਿੰਦਰ ਸਿੰਘ, ਪਿਆਰਾ ਸਿੰਘ ਵੀ ਆਦਿ ਹਾਜਰ ਸਨ।

Check Also

ਕੋਪਲ ਕੰਪਨੀ ਲਈ ਕਿਸਾਨੀ ਹਿੱਤ ਸਭ ਤੋਂ ਅਹਿਮ ਹੈ – ਸੰਜੀਵ ਬਾਂਸਲ

ਕੋਪਲ ਦੀ 14ਵੀਂ ਸਲਾਨਾ ਕਾਨਫਰੰਸ ਮੌਕੇ ਡਿਸਟ੍ਰੀਬਿਊਟਰਾਂ ਨੂੰ ਕੀਤਾ ਸਨਮਾਨਿਤ ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ …

Leave a Reply