Sunday, March 15, 2026

ਵਿਸ਼ਵ ਕਬੱਡੀ ਕੱਪ ਮੈਚ 13 ਨਵੰਬਰ ਨੂੰ ਮਹਿਰਾਜ ਵਿਖੇ ਹੋਵੇਗਾ- ਡਾ. ਬਸੰਤ ਗਰਗ

ppn0410201603

ਬਠਿੰਡਾ, 4 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- 6ਵੇਂ ਵਿਸ਼ਵ ਕਬੱਡੀ ਕੱਪ ਦੇ ਮੈਂਚਾਂ ਦੇ ਇੰਤਜ਼ਾਮਾਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਦੀ ਪ੍ਰਧਾਨਗੀ ਹੇਠ ਪੁਲੀਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਹੋਈ ਜਿਸ ਵਿਚ 13 ਨਵੰਬਰ ਨੂੰ ਜ਼ਿਲ੍ਹਾ ਬਠਿੰਡਾ ਵਿਚ ਹੋਣ ਵਾਲੇ ਮੈਚਾਂ ਦੀਆਂ ਤਿਆਰੀਆਂ ਦੀ ਰੂਪ ਰੇਖਾ ਨੂੰ ਅੰਤਮ ਰੂਪ ਦਿਤਾ ਗਿਆ।
ਮੀਟਿੰਗ ਦੌਰਾਨ ਡਾ ਗਰਗ ਨੇ ਸਬੰਧਤ ਅਧਿਕਾਰੀਆਂ ਨੂੰ ਸਮਂੇ ਸਿਰ ਯੋਗ ਅਤੇ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਸ਼ਵ ਕਬੱਡੀ ਕੱਪ ਦੌਰਾਨ 13 ਨਵੰਬਰ ਨੂੰ ਰਾਮਪੁਰਾ ਫੂਲ ਸਬ ਡਵੀਜਨ ਦੇ ਪਿੰਡ ਮਹਿਰਾਜ ਵਿਚ ਮੈਚ ਖੇਡੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਮੈਚ ਯਾਦਵਿੰਦਰਾ ਕਾਲਜ ਮਹਿਰਾਜ ਵਿਖੇ ਹੋਣਗੇ।
ਉਨ੍ਹਾਂ ਕਿਹਾ ਕਿ ਖੇਡ ਪ੍ਰੇਮੀਆਂ ਤੇ ਦਰਸ਼ਕਾਂ ਦੇ ਬੈਠਣ ਦੇ ਪ੍ਰਬੰਧ ਇਸ ਤਰ੍ਹਾਂ ਪੁਖਤਾ ਰੂਪ ਵਿੱਚ ਕੀਤੇ ਜਾਣ ਕਿ ਬਿਨਾਂ ਕਿਸੇ ਮੁਸ਼ਕਲ ਦੇ ਕਬੱਡੀ ਮੈਚ ਦਾ ਆਨੰਦ ਮਾਣਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲੂਆਂ ਨੂੰ ਵੇਖਦੇ ਹੋਏ ਬੈਰੀਕੇਡਿੰਗ, ਪਾਰਕਿੰਗ, ਸੁਰੱਖਿਆ, ਆਓ ਭਗਤ, ਟ੍ਰੈਫਿਕ ਰੂਟਾਂ, ਟੁਆਇਲਟ ਦਾ ਪ੍ਰਬੰਧ ਪੁਖਤਾ ਰੂਪ ਵਿੱਚ ਤਿਆਰ ਕੀਤਾ ਗਿਆ ਹੈ। ਡਾ. ਬਸੰਤ ਗਰਗ ਨੇ ਕਿਹਾ ਕਿ ਵੱਖ-ਵੱਖ ਕੰਮਾਂ ਨੂੰ ਲੈ ਨੇਪਰੇ ਚਾੜ੍ਹਨ ਲਈ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀਆਂ ਕਮੇਟੀਆਂ ਬਣਾਈਆਂ ਗਈਆ ਹਨ ਅਤੇ ਜ਼ਿਲ੍ਹਾ ਅਧਿਕਾਰੀ ਆਪੋ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਮਪਾਲ ਕੌਰ ਸਿੱਧੂ, ਐਸ.ਡੀ.ਐਮ. ਬਠਿੰਡਾ, ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਰਾਮਪੁਰਾ ਫੂਲ ਨਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਲਤੀਫ ਅਹਿਮਦ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਪੀਯੁਸ਼ ਚੰਦਰ, ਨਾਨਕ ਸਿੰਘ ਐਸ.ਪੀ.(ਹੈਡ ਕੁਆਟਰ) ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply