ਅਲਗੋਕੋਠੀ, 5 ਅਕਤੂਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਾਵਈ ਵਿੱਚ ਅਕਾਲੀ ਭਾਜਪਾ ਗੱਠਜੋੜ ਸਰਕਾਰ ਵੱਲੋ ਕਰਵਾਏ ਗਏ ਵਿਕਾਸ ਕਾਰਜਾਂ ਸਦਕਾ ਗਠਜੋੜ ਦੀ ਸੂਬੇ ਵਿੱਚ ਤੀਜੀ ਵਾਰ ਸਰਕਾਰ ਬਣੇਗੀ ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਭਗਵਾਨਪੁਰਾ ਦੇ ਸਰਪੰਚ ਗੁਰਮੇਜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।ਉਹਨਾਂ ਕਿਹਾ ਕਿ ਹਲਕਾ ਖੇਮਕਰਨ ਤੋ ਵਿਧਾਇਕ ਪੋ੍ਰ: ਵਿਰਸਾ ਸਿੰਘ ਵਲਟੋਹਾ ਨੇ ਹਲਕੇ ਨੂੰ ਹਰ ਪੱਖੋ ਸਹੂਲਤਾਂ ਨਾਲ ਲਬਰੇਜ਼ ਕੀਤਾ ਹੈ ਅਤੇ ਇਹੀ ਕਾਰਨ ਹੈ ਕਿ ਹਲਕਾ ਖੇਮਕਰਨ ਦੇ ਲੋਕ ਪੋ੍ਰ: ਵਲਟੋਹਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਰਹੇ ਹਨ।ਉਨਾਂ ਕਿਹਾ ਕਿ ਪੋ੍ਰ: ਵਲਟੋਹਾ ਵਲੋਂ ਇਲਾਕੇ ਵਿੱਚ ਵਿਕਾਸ ਤੋਂ ਇਲਾਵਾ ਨੋਜਵਾਨਾਂ ਨੂੰ ਨਸ਼ਿਆਂ ਤੋ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕਰਕੇ ਖੇਡਾਂ ਨਾਲ ਜੋੜਿਆ ਹੈ ਅਤੇ ਸਪੋਰਟਸ ਕਲੱਬਾਂ ਨੂੰ ਗ੍ਰਾਟਾਂ ਦੇ ਗੱਫੇ ਦਿੱਤੇ ਜਾ ਰਹੇ ਹਨ ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media