Friday, March 27, 2026

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਸਿਵਲ ਹਸਪਤਾਲ ਬਟਾਲਾ ਦਾ ਦੌਰਾ

ppn051020604
ਬਟਾਲਾ, 5 ਅਕਤੂਬਰ (ਨਰਿੰਦਰ ਬਰਨਾਲ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵੱਲੋਂ ਅੱਜ ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਦਾ ਦੌਰਾ ਕੀਤਾ ਗਿਆ।ਉਨ੍ਹਾਂ ਨਾਲ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ, ਐਸ.ਐਮ.ਓ ਡਾ. ਸੰਜੀਵ ਭੱਲਾ ਅਤੇ ਮਨੋਰੋਗ ਮਾਹਿਰ ਡਾ. ਬਰਿੰਦਰ ਸਿੰਘ ਵੀ ਮੌਜੂਦ ਸਨ।
ਪ੍ਰਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਬਟਾਲਾ ਸਿਵਲ ਹਸਪਤਾਲ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਇਲਾਜ ਕਰਾਉਣ ਆਏ ਮਰੀਜਾਂ ਨਾਲ ਵਿਸ਼ੇਸ਼ ਤੌਰ ‘ਤੇ ਗੱਲਬਾਤ ਕੀਤੀ ਅਤੇ ਹਸਪਤਾਲ ਵਿੱਚ ਮਿਲੀਆਂ ਰਹੀਆਂ ਸਹੂਲਤਾਂ ਬਾਰੇ ਪੁੱਛਿਆ।ਇਸੇ ਦੌਰਾਨ ਉਨ੍ਹਾਂ ਵੱਖ-ਵੱਖ ਮਾਹਿਰਾਂ ਡਾਕਟਰਾਂ, ਨਰਸਿੰਗ ਸਟਾਫ ਅਤੇ ਆਸ਼ਾ ਵਰਕਰਾਂ ਨਾਲ ਵੀ ਗੱਲਬਾਤ ਕੀਤੀ।ਸ੍ਰੀਮਤੀ ਮਹਾਜਨ ਨੇ ਹਸਪਤਾਲ ਦੇ ਜੱਚਾ, ਬੱਚਾ ਵਾਰਡ, ਐਮਰਜੈਂਸੀ ਵਾਰਡ, ਦੰਦਾਂ ਦੇ ਵਿਭਾਗ ਤੋਂ ਇਲਾਵਾ ਐਕਸਰੇ ਰੂਮ ਦਾ ਨਿਰੀਖਣ ਕਰਨ ਦੇ ਨਾਲ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਦਵਾਈਆਂ ਦਾ ਵੀ ਜਾਇਜ਼ਾ ਲਿਆ।ਉਨ੍ਹਾਂ ਸਿਵਲ ਹਸਪਤਾਲ ਵਿੱਚ ਭਗਤ ਪੂਰਨ ਸਿੰਘ ਸਿਹਤ ਬੀਮਾਂ ਯੋਜਨਾਂ ਤਹਿਤ ਹੁੰਦੇ ਮੁਫਤ ਇਲਾਜ ਦੀ ਜਾਣਕਾਰੀ ਵੀ ਹਾਸਲ ਕੀਤੀ ਅਤੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਲਈ ਕੈਸ਼ਲੈੱਸ ਬੀਮਾਂ ਯੋਜਨਾ ਤਹਿਤ ਕੀਤੇ ਜਾਂਦੇ ਇਲਾਜ ਸਬੰਧੀ ਮੁਲਾਜ਼ਮਾਂ ਨੂੰ ਇਸ ਹਸਪਤਾਲ ਤੋਂ ਹੁੰਦੇ ਇਲਾਜ ਲਈ ਜਾਗਰੂਕ ਕਰਨ ਲਈ ਵੀ ਕਿਹਾ।
ਸ੍ਰੀਮਤੀ ਮਹਾਜਨ ਨੇ ਇਸ ਮੌਕੇ ਕਿਹਾ ਕਿ ਸਿਹਤ ਵਿਭਾਗ ਸੂਬਾ ਵਾਸੀਆਂ ਨੂੰ ਬੇਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੀਆਂ ਸਿਹਤ ਸੰਸਥਾਵਾਂ ਦਾ ਇਹ ਦੌਰਾ ਇਹ ਦੇਖਣ ਲਈ ਕੀਤਾ ਗਿਆ ਹੈ ਕਿ ਕੀ ਇਨ੍ਹਾਂ ਹਸਪਤਾਲਾਂ ਵਿੱਚ ਮਰੀਜਾਂ ਨੂੰ ਪੂਰੀਆਂ ਸਿਹਤ ਸੇਵਾਵਾਂ ਮਿਲ ਰਹੀਆਂ ਹਨ ਜਾਂ ਨਹੀਂ।ਸ੍ਰੀਮਤੀ ਮਹਾਜਨ ਨੇ ਬਟਾਲਾ ਸਿਵਲ ਹਸਪਤਾਲ ਦੀ ਕਾਰਗੁਜਾਰੀ ‘ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਸਮੂਹ ਸਟਾਫ ਨੂੰ ਜਿਥੇ ਸ਼ਾਬਾਸ਼ ਦਿੱਤੀ ਉਥੇ ਹੋਰ ਮਿਹਨਤ ਤੇ ਲਗਨ ਨਾਲ ਆਪਣੇ ਕੰਮ ਨੂੰ ਜਾਰੀ ਰੱਖਣ ਲਈ ਵੀ ਕਿਹਾ।ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਬੇਹਤਰ ਸਿਹਤ ਸੇਵਾਵਾਂ ਦੇਣ ਲਈ ਸਿਹਤ ਵਿਭਾਗ ਦਿਨ-ਰਾਤ ਲੱਗਾ ਹੋਇਆ ਹੈ ਅਤੇ ਉਹ ਲੋਕਾਂ ਨੂੰ ਆਪਣੇ ਇਲਾਜ ਲਈ ਸਰਕਾਰੀ ਹਸਪਤਾਲਾਂ ਨੂੰ ਹੀ ਤਰਜੀਹ ਦੇਣੀ ਚਾਹੀਦੀ ਹੈ। ਇਸ ਤੋਂ ਬਾਅਦ ਪ੍ਰਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਫਤਿਹਗੜ੍ਹ ਚੂੜੀਆਂ ਅਤੇ ਭਾਮ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦਾ ਵੀ ਦੌਰਾ ਕੀਤਾ ਅਤੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply