
ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 8399 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਪਨਗਰੇਨ ਵੱਲੋਂ 4160 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1435 ਮੀਟ੍ਰਿਕ ਟਨ, ਪਨਸਪ ਵੱਲੋਂ 847 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 206 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 1081 ਮੀਟ੍ਰਿਕ ਟਨ, ਐਫ. ਸੀ. ਆਈ ਵੱਲੋਂ 170 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 500 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦੇ ਕੰਮ ਦੀ ਰੋਜ਼ਾਨਾ ਸਮੀਖਿਆ ਕੀਤੀ ਜਾ ਰਹੀ ਹੈ।
ਸ੍ਰੀ ਰੂਜਮ ਨੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਬਿਜਲੀ, ਪੀਣ ਵਾਲੇ ਪਾਣੀ ਅਤੇ ਬੈਠਣ ਆਦਿ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਾਰੀਆਂ ਮੰਡੀਆਂ ਵਿਚ ਬਾਰਦਾਨੇ, ਲਿਫਟਿੰਗ ਅਤੇ ਪੈਮੈਂਟ ਵਾਸਤੇ ਮਸ਼ੀਨਾਂ ਦਾ ਪੂਰਾ ਇੰਤਜ਼ਾਮ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨਾ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਂਦਾ ਜਾਵੇ ਕਿਉਂਕਿ ਗਿੱਲਾ ਝੋਨਾ ਮੰਡੀਆਂ ਵਿਚ ਆਉਣ ਤੋਂ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਹਨ ਅਤੇ ਜੇਕਰ ਕੋਈ ਗਿੱਲਾ ਝੋਨਾ ਮੰਡੀ ਵਿਚ ਲੈ ਕੇ ਆਉਂਦਾ ਹੈ ਤਾਂ ਉਸ ਦੀ ਟਰਾਲੀ ਨੂੰ ਮੰਡੀ ਵਿਚ ਵੜਨ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕੀਮਤੀ ਝੋਨੇ ਦਾ ਇਕ-ਇਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ, ਪਰ ਇਸ ਲਈ ਜ਼ਰੂਰੀ ਹੈ ਕਿਸਾਨ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਪੂਰੇ ਕਰਨ।
Check Also
ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media