ਫਾਜ਼ਿਲਕਾ, 5 ਅਕਤੂਬਰ (ਵਨੀਤ ਅਰੋੜਾ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਾ ਫਾਜ਼ਿਲਕਾ ਵਿਚ ਵਿਸਥਾਪਿਤਾਂ ਲਈ ਸਥਾਪਿਤ ਕੀਤੇ ਗਏ ਰਾਹਤ ਕੈਂਪਾਂ ਵਿਚ ਲੋਕਾਂ ਦੀ ਸਾਂਭ-ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੂੰ ਰਾਹਤ ਕੈਂਪਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 151 ਸਰਹੱਦੀ ਪਿੰਡਾਂ ਦੇ ਲੋਕਾਂ ਲਈ ਸਥਾਪਿਤ ਕੀਤੇ ਗਏ ਵੱਖ-ਵੱਖ 22 ਰਾਹਤ ਕੈਂਪਾਂ ਵਿਚ ਪਿਛਲੇ ਛੇ ਦਿਨਾਂ ਤੋਂ 4653 ਲੋਕ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਲੋਕਾਂ ਦੇ ਰਹਿਣ- ਸਹਿਣ, ਖਾਣ-ਪੀਣ ਅਤੇ ਬੱਚਿਆਂ ਦੀ ਪੜ੍ਹਾਈ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਇੰਨ੍ਹਾਂ ਰਾਹਤ ਕੈਪਾਂ ਵਿਚ ਲੋਕ ਆਪਣੀ ਸਵੈ-ਇੱਛਾ ਨਾਲ ਰਹਿ ਰਹੇ ਹਨ। ਬਲਕਿ ਜਿਹੜੇ ਕੁਝ ਲੋਕ ਵਾਪਸ ਆਪਣੇ ਘਰਾਂ ਨੂੰ ਜਾ ਰਹੇ ਹਨ ਉਹ ਵੀ ਆਪਣੀ ਸਵੈ ਇੱਛਾ ਨਾਲ ਹੀ ਜਾ ਰਹੇ ਹਨ। ਇੰਨ੍ਹਾਂ ਰਾਹਤ ਕੈਂਪਾਂ ਵਿਚ ਰਹਿਣ ਵਾਲੇ ਜ਼ਿਆਦਾਤਰ ਲੋਕ ਮਜ਼ਦੂਰ ਅਤੇ ਕਿਸਾਨ ਵਰਗ ਨਾਲ ਸਬੰਧਤ ਹਨ, ਜੋ ਕਿ ਆਪਣੀਆਂ ਪੱਕੀਆਂ ਫ਼ਸਲਾਂ ਦੀ ਸਾਂਭ-ਸੰਭਾਲ ਅਤੇ ਮਜ਼ਦੂਰੀ ਸ਼ਹਿਰ ਅਤੇ ਪਿੰਡਾਂ ਵਿਚ ਜਾਂਦੇ ਹਨ ਅਤੇ ਸ਼ਾਮ ਹੁੰਦਿਆਂ ਰਾਹਤ ਕੈਂਪਾਂ ਵਿਚ ਵਾਪਸ ਆ ਜਾਂਦੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸਰਹੱਦੀ ਖੇਤਰਾਂ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ ਸਾਰੇ ਸਰਕਾਰੀ ਸਕੂਲ ਖੋਲ੍ਹ ਦਿੱਤੇ ਗਏ ਹਨ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media