Monday, July 20, 2026

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਵਿਦਿਆਰਥੀਆਂ ਦੇ ਆਧਾਰ ਕਾਰਡ ਅਪਡੇਟ ਕਰਨ ਦੀਆਂ ਹਦਾਇਤਾਂ

ppn0610201610ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਸਾਲ 2016-17 ਦੌਰਾਨ ਈ-ਪੰਜਾਬ ਪੋਰਟਲ ‘ਤੇ ਸਕੂਲਾਂ ਦੇ ਵਿਦਿਆਰਥੀ ਅਪਡੇਟ ਕਰਦੇ ਸਮੇਂ ਉਨ੍ਹਾਂ ਦੇ ਆਧਾਰ ਕਾਰਡ ਨਹੀ ਪਾਏ ਗਏ, ਜਿਸ ਕਾਰਨ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ ਦਾ ਆਧਾਰ ਕਾਰਡ ਗ੍ਰਾਫ ਕਾਫੀ ਨੀਵਾਂ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਸਤਿੰਦਰ ਬੀਰ ਸਿੰਘ ਨੇ ਜ਼ਿਲ੍ਹੇ ਦੇ ਸਾਰੇ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਮਿਤੀ 10 ਅਕਤੂਬਰ 2016 ਤੱਕ ‘ਈ-ਪੰਜਾਬ’ ਪੋਰਟਲ ‘ਤੇ ਆਪਣੇ ਸਕੂਲ ਦੇ ਹਰੇਕ ਵਿਦਿਆਰਥੀ ਦਾ ਆਧਾਰ ਕਾਰਡ ਅਪਡੇਟ ਕਰਕੇ ਇਸ ਦੀ ਸੂਚਨਾ ਉਨ੍ਹਾਂ ਦੇ ਦਫ਼ਤਰ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਅਣਗਹਿਲੀ ਦੀ ਜ਼ਿੰਮੇਵਾਰੀ ਸਬੰਧਤ ਸਕੂਲ ਮੁਖੀ ਦੀ ਹੋਵੇਗੀ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply