ਫਾਜ਼ਿਲਕਾ, 6 ਅਕਤੂਬਰ (ਵਨੀਤ ਅਰੋੜਾ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਵਸਨੀਕਾਂ ਲਈ ਵਿਸਥਾਪਿਤ ਕੀਤੇ ਗਏ ਰਾਹਤ ਕੈਂਪਾਂ ਵਿੱਚ ਮੌਜੂਦ ਲੋਕਾਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ।ਇਸ ਦੇ ਨਾਲ ਹੀ ਬੱਚਿਆਂ ਦੇ ਮਨੋਰੰਜਨ ਲਈ ਉਨ੍ਹਾਂ ਨੂੰ ਵੱਖ-ਵੱਖ ਖੇਡਾਂ ਬਾਰੇ ਵੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਟ੍ਰੇਨਿੰਗ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਜ਼ਿਲ੍ਹੇ ਅੰਦਰ ਮੌਜੂਦ ਵੱਖ-ਵੱਖ ਖੇਡਾਂ ਨਾਲ ਸਬੰਧਤ ਕੋਚਾਂ ਦੁਆਰਾ ਦਿੱਤੀ ਜਾ ਰਹੀ ਹੈ।ਇਹ ਕੋਚ ਜ਼ਿਲ੍ਹੇ ਵਿੱਚ ਬਣੇ ਵੱਖ-ਵੱਖ ਥਾਵਾਂ ‘ਤੇ ਰਾਹਤ ਕੈਂਪਾਂ ਵਿੱਚ ਜਾ ਕੇ ਬੱਚਿਆਂ ਨੂੰ ਖੇਡਾਂ ਸਬੰਧੀ ਟ੍ਰੇਨਿੰਗ ਦੇ ਰਹੇ ਹਨ।
ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਸ. ਬਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਰਾਹਤ ਕੈਂਪਾਂ ਵਿੱਚ 5 ਅਕਤੂਬਰ ਤੋਂ ਵੱਖ-ਵੱਖ ਖੇਡਾਂ ਜਿਵੇਂ ਕਿ ਕਬੱਡੀ, ਖੋ-ਖੋ ਅਤੇ ਵਾਲੀਬਾਲ ਆਦਿ ਨਾਲ ਸਬੰਧਤ 9 ਕੋਚ ਜਿਨ੍ਹਾਂ ਵਿੱਚ 2 ਰੈਸਲਿੰਗ, 1 ਵਾਲੀਬਾਲ, 2 ਕਬੱਡੀ, 1 ਬੈਡਮਿੰਟਨ, 1 ਹੈਂਡਬਾਲ, 1 ਬਾਕਸਿੰਗ ਅਤੇ 1 ਤੀਰ-ਅੰਦਾਜ਼ੀ ਨਾਲ ਸਬੰਧਤ ਕੋਚ ਟ੍ਰੇਨਿੰਗ ਦੇ ਰਹੇ ਹਨ।ਉਨ੍ਹਾਂ ਦੱਸਿਆ ਕਿ ਬੱਚੇ ਕਿ ਇਨ੍ਹਾਂ ਖੇਡਾਂ ਵਿੱਚ ਪੂਰੀ ਦਿਲਚਸਪੀ ਲੈ ਰਹੇ ਹਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media