
ਫਾਜ਼ਿਲਕਾ, 6 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਦੇ ਸਰਹੱਦੀ ਲੋਕ ਹਿਮਤ ਵਾਲੇ ਅਤੇ ਬਹਾਦੁਰ ਹਨ, ਜੋ ਦੁਸ਼ਮਨ ਦੇਸ਼ ਪਾਕਿਸਤਾਨ ਨੂੰ ਸਬਕ ਸਿਖਾਉਣ ਦੇ ਲਈ ਆਪਣੀ ਫੋਜ਼ ਦਾ ਸਾਥ ਦੇਣ ਲਈ ਪਿੰਡਾਂ ਵਿਚ ਡੱਟੇ ਹੋਏ ਹਨ। ਇਹ ਗੱਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਡਾ. ਯਸ਼ਪਾਲ ਜੱਸੀ ਨੇ ਸਰਹੱਦੀ ਪਿੰਡ ਝੁੱਗੇ ਲਾਲ ਸਿੰਘ ਵਿਚ ਪਿੰਡ ਦੇ ਵਾਸੀਆਂ ਨਾਲ ਮੁਲਾਕਾਤ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨੂੰ ਇੱਕਜੁਟ ਹੋਕੇ ਇੱਕ ਦੂਸਰੇ ਦੀ ਸਹਾਇਤਾ ਕਰਨੀ ਚਾਹੀਦੀ ਹੈ, ਤਾਕਿ ਪੰਜਾਬ ਤੇ ਆਈ ਇਸ ਸੰਕਟ ਦੀ ਘੜੀ ਨਾਲ ਨਿਪਟਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਸਮੇਂ ਹਰ ਕਾਂਗਰਸ ਵਰਕਰ ਸਰਹੱਦੀ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਪੈਣ ਤੇ ਕਾਂਗਰਸ ਪਾਰਟੀ ਪਿੰਡਾਂ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਸਰਹੱਦੀ ਲੋਕ ਬੜੀ ਪ੍ਰੇਸ਼ਾਨੀ ਵਿਚੋਂ ਲੰਘ ਰਹੇ ਹਨ ਅਤੇ ਸਰਕਾਰ ਤਮਾਸ਼ਾ ਵੇਖ ਰਹੀ ਹੈ। ਇਸ ਮੌਕੇ ਸੁਰਿੰਦਰ ਸ਼ਿੰਕੀ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਫਾਜ਼ਿਲਕਾ, ਗੋਤਮ ਘੋੜੇਲਾ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਫਾਜ਼ਿਲਕਾ, ਲੇਖ ਰਾਜ ਕੰਬੋਜ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਫਾਜ਼ਿਲਕਾ, ਡਾ. ਅਜੈ ਗਰੋਵਰ ਜ਼ਿਲ੍ਹਾ ਚੇਅਰਮੈਨ ਕਾਂਗਰਸ ਡਾਕਟਰ ਸੈਲ, ਵਿਜੈ ਤੰਵਰ ਚੇਅਰਮੈਨ, ਜ਼ਿਲ੍ਹਾ ਫਾਜ਼ਿਲਕਾ ਕਾਂਗਰਸ ਬੁੱਧੀਜੀਵੀ ਸੈਲ ਡਾ. ਆਰਿਸ਼ ਜੱਸੀ, ਵਿਨੋਦ ਕੁਮਾਰ, ਜਸਵੰਤ ਸਿੰਘ ਸਾਬੂਆਣਾ, ਪ੍ਰਦੀਪ ਪੁਨੀਆ, ਨਿੱਕਾ, ਅਰਜ਼ੁਨ ਤੰਵਰ, ਕਰਨ ਕੁਮਾਰ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media