Sunday, May 3, 2026

ਤਖਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਕਰਵਾਏ

PPN2851409

ਪੱਟੀ/ਤਰਨਤਾਰਨ, 28 ਮਈ (ਰਾਣਾ/ਰਣਜੀਤ ਸਿੰਘ ਮਾਹਲਾ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਵੱਲੋਂ ਹਰ ਮਹੀਨੇ ਸੰਗਤਾਂ ਦੇ ਸਹਿਯੋਗ ਨਾਲ ਗੁਰਧਾਮ ਯਾਤਰਾ ਕਰਵਾਈ ਗਈ।ਇਸ ਯਾਤਰਾ ਦੌਰਾਨ ਮਾਲਵੇ ਦੇ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।ਸੁਸਾਇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਬਾਬਾ ਅਵਤਾਰ ਸਿੰਘ ਜੀ ਬਿਧੀਚੰਦੀਏ ਸੁਰ ਸਿੰਘ ਵਾਲਿਆਂ ਦੀ ਰਹਿਨੁਮਾਈ ਹੇਠ ਸੁਸਾਇਟੀ ਵੱਲੋਂ ਇਹ ੨੫ਵੀ ਯਾਤਰਾ ਦਾ  ਉਪਰਾਲਾ ਕੀਤਾ ਗਿਆ ਹੈ।ਇਸ ਵਾਰ ਯਾਤਰਾ ਪੱਟੀ ਤੋਂ ਆਰੰਭ ਹੋ ਕੇ ਗੁਰਦੁਆਰਾ ਗੋਦੜੀ ਸਾਹਿਬ ਫਰੀਦਕੋਟ, ਗੁਰਦੁਆਰਾ ਬਾਬਾ ਫਰੀਦ ਜੀ, ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ, ਗੁਰਦੁਆਰਾ ਕਿਲ੍ਹਾ ਮੁਬਾਰਕ ਬਠਿੰਡਾ, ਤਖਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ, ਗੁਰਦੁਆਰਾ ਭੋਰਾ ਬਾਬਾ ਦੀਪ ਸਿੰਘ ਜੀ, ਗੁਰਦੁਆਰਾ ਲਿਖਣਸਰ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ ਜੀ, ਗੁਰਦੁਆਰਾ ਦਾਤਣਸਰ ਸਾਹਿਬ, ਗੁਰਦੁਆਰਾ ਰਕਾਬਸਰ ਸਾਹਿਬ, ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਟੁੱਟੀ-ਗੰਢੀ ਸਾਹਿਬ ਮੁਕਤਸਰ, ਗੁਰਦੁਆਰਾ ਤੰਬੂ ਸਾਹਿਬ ਹੋ ਕੇ ਦੇਰ ਰਾਤ ਵਾਪਿਸ ਪੱਟੀ ਪਰਤੀ।ਇਸ ਮੌਕੇ ਕੁਲਵਿੰਦਰ ਸਿੰਘ ਬੱਬੂ, ਅਰਜਿੰਦਰ ਸਿੰਘ ਬਿਲਾ, ਦਲਵੀਰ ਸਿੰਘ, ਹਰਦੀਪ ਸਿੰਘ, ਸਰਦੂਲ ਸਿੰਘ ਕਰਿਆਨੇ ਵਾਲੇ, ਮਨਪ੍ਰੀਤ ਸਿੰਘ, ਸੋਨੂੰ, ਜਥੇਦਾਰ ਰਣਜੀਤ ਸਿੰਘ ਮਨੀ, ਹਰਭਜਨ ਸਿੰਘ ਬਿਲਾ, ਕੁਲਵਿੰਦਰ ਸਿੰਘ ਮਿੱਠੂ, ਕੁਲਵਿੰਦਰ ਸਿੰਘ ਕਾਕਾ, ਅਰਸ਼ਇੰਦਰ ਸਿੰਘ, ਅਰਸ਼ਦੀਪ ਸਿੰਘ, ਬਲਜਿੰਦਰ ਸਿੰਘ ਆਦਿ ਹਾਜਿਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply