ਫਾਜ਼ਿਲਕਾ, 7 ਅਕਤੂਬਰ (ਵਿਨੀਤ ਅਰੋੜਾ)- ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ (ਸਿਵਾਏ ਮਿਲਟਰੀ ਅਧਿਕਾਰੀਆਂ ਤੇ ਜਵਾਨਾਂ ਦੇ) ਜ਼ਿਲ੍ਹਾ ਫਾਜ਼ਿਲਕਾ ਅੰਦਰ ਉਲਾਈਵ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਉਨ੍ਹਾਂ ਨੇ ਇਸ ਸਬੰਧੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਦਸੰਬਰ 2016 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਿਸੇ ਵੀ ਸਮਾਜ ਵਿਰੋਧੀ ਤੱਤ ਵੱਲੋਂ ਅਜਿਹੇ ਰੰਗ ਦੀ ਵਰਦੀ ਜਾਂ ਜੀਪਾਂ/ਮੋਟਰ ਸਾਈਕਲਾਂ ਆਦਿ ਦੀ ਵਰਤੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਹਿੰਸਕ ਘਟਨਾ ਕੀਤੀ ਜਾਂ ਸਕਦੀ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ । ਉਨ੍ਹਾਂ ਫਾਜ਼ਿਲਕਾ ਜ਼ਿਲ੍ਹੇ ਵਿਚ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ, ਜੀਪਾਂ ਆਦਿ ਦੀ ਖਰੀਦ, ਵੇਚ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media