
ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਗ ਸੱਗੂ)- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਤੇ ਐਸ.ਡੀ.ਐਮ ਰੋਹਿਤ ਗੁਪਤਾ ਨੇ ਭਗਤਾਂਵਾਲਾ ਮੰਡੀ ਦਾ ਕੀਤਾ ਦੌਰਾ ਕੀਤਾ। ਉਨਾਂ ਨੇ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੁੱਕਾ ਝੋਨਾ ਮੰਡੀਆਂ ਵਿਚ ਨਾ ਲੈ ਕੇ ਆਉਣ।ਉਨਾਂ ਦੱਸਿਆ ਕਿ ਮੰਡੀਆਂ ਦੇ ਗੇਟ ‘ਤੇ ਮੰਡੀ ਬੋਰਡ ਦੇ ਕਰਮਚਾਰੀ ਮੀਟਰ ਨਾਲ ਝੋਨੇ ਦੀ ਨਮੀ ਚੈਕ ਕਰਕੇ ਹੀ ਟਰਾਲੀ ਅੰਦਰ ਜਾਣ ਦੇਣਗੇ ਅਤੇ ਜਿਸ ਟਰਾਲੀ ਵਿਚ ਵੀ ਨਮੀ ਵੱਧ ਹੋਈ, ਉਸ ਨੂੰ ਵਾਪਸ ਭੇਜ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਮੰਡੀਆਂ ਵਿਚ ਥਾਂ, ਬਾਰਦਾਨੇ ਆਦਿ ਦੀ ਕੋਈ ਕਮੀ ਨਹੀਂ ਹੈ ਅਤੇ ਨਾ ਹੀ ਆਉਣ ਦੀ ਕੋਈ ਆਸ ਹੈ, ਇਸ ਲਈ ਕਿਸਾਨ ਕਾਹਲੀ ਵਿਚ ਗਿੱਲਾ ਝੋਨਾ ਨਾ ਵੱਢਣ ਉਹਨਾ ਕਿਸਾਨਾਂ ਨੂੰ ਕਿਹਾ ਕਿ ਸੁੱਕਾ ਝੋਨਾ ਮੰਡੀਆਂ ਵਿਚ ਲਿਆਉਣ ਤੇ ਜਲਦੀ ਵੇਚ ਕੇ ਵਾਪਿਸ ਘਰ ਨੂੰ ਜਾਣ।ਇਸ ਸਮੇਂ ਐਸ ਡੀ ਐਮ ਰਾਜੇਸ਼ ਸ਼ਰਮਾ, ਕਿਸਾਨ, ਆੜਤੀ ਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media