ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ ਸ’ਗੂ)ੁ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਪੰਜਾਬ ਲੀਗਲ ਸਰਵਸਿਸ ਦੇ ਅਧਿਕਾਰੀਆਂ ਵੱਲੋਂ ਲੋਕ ਅਦਾਲਤ ਸੰਬੰਧੀ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ਼੍ਰੀ ਬਾਲ ਕ੍ਰਿਸ਼ਨ ਭਗਤ ਐਡਵੋਕੇਟ ਅਤੇ ਸਿਮਰਪ੍ਰੀਤ ਕੌਰ ਹੁੰਦਲ ਨੇ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਅਦਾਲਤ ਵਿੱਚ ਲੋਕਾਂ ਦੇ ਫਰੀ ਕੇਸ ਲੜੇ ਜਾਂਦੇ ਹਨ ਅਤੇ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ।ਇਸ ਫੈਸਲੇ ਤੋਂ ਬਾਦ ਕਿਸੇ ਵੀ ਅਦਾਲਤ ਵਿੱਚ ਕੇਸ ਨਹੀਂ ਕੀਤਾ ਜਾ ਸਕਦਾ।ਔਰਤਾਂ ਦੇ ਫਰੀ ਕੇਸ ਲੜਨ ਸੰਬੰਧੀ ਆਮਦਨ ਦੀ ਕੋਈ ਹ’ਦ ਨਹੀਂ ਹੈ।ਬਾਲ ਮਜਦੂਰੀਆਂ, ਨਸ਼ਿਆਂ ਅਤੇ ਔਰਤਾਂ ਤੇ ਅਤਿਆਚਾਰ ਸੰਬੰਧੀ ਟੋਲ ਫਰੀ ਨੰਬਰ ੧੯੬੮ ਤੇ ਜਾਣਕਾਰੀ ਦਿਤੀ ਜਾ ਸਕਦੀ ਹੈ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਂ ਅਤੇ ਪਤਾ ਗੁਪਤ ਰਖਿਆ ਜਾਂਦਾ ਹੈ।ਸੈਮੀਨਾਰ ਦੇ ਆਰੰਭ ਵਿੱਚ ਸਕੂਲ ਦੇ ਪਿ੍ਰੰਸੀਪਲ ਤੇ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਏ ਹੋਏ ਅਧਿਕਾਰੀਆਂ ਨੂੰ ਜੀ ਆਇਆਂ ਆਖਿਆ ਅਤੇ ਵਿਦਿਆਰਥੀਆਂ ਨੂੰ ਲੋਕ ਅਦਾਲਤ ਸੰਬੰਧੀ ਜਾਣਕਾਰੀ ਦਿਤੀ।ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਲੋਕ ਅਦਾਲਤ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।ਸਟੇਜ ਸੱਕਤਰ ਦੀ ਭੁਮਿਕਾ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਨੇ ਬਾਖੂਬੀ ਨਿਭਾਈ ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …