
ਬਟਾਲਾ, 8 ਅਕਤੂਬਰ (ਨਰਿੰਦਰ ਬਰਨਾਲ) – ਵਿਸ਼ਵ ਪ੍ਰਸਿੱਧ ਪੰਜਾਬੀ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦਾ ਜਨਮ ਦਿਨ ਸਥਾਨਕ ਸ਼ਿਵ ਆਡੋਟੋਰੀਅਮ ਵਿਖੇ ਮਨਾਇਆ ਗਿਆ, ਜਿਸ ਵਿਚ ਪ੍ਰਸ਼ਾਸਨ ਅਧਿਕਾਰੀ ਤੇ ਸ਼ਿਵ ਕੁਮਾਰ ਬਟਾਲਵੀ ਦੇ ਪ੍ਰੇਮੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ ਤੇ ਸਾਹਿਤ ਪ੍ਰੇਮੀਆਂ ਵਲੋਂ ਮਿਲਕੇ ਕੇਕ ਕੱਟਿਆ ਗਿਆ।ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਮਨਜੀਤ ਸਿੰਘ ਤਹਿਸੀਲਦਾਰ ਬਟਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਪ੍ਰਦੀਪ ਸੱਭਰਵਾਲ ਦੇ ਨਿਰਦੇਸ਼ਾਂ ਤਹਿਤ ਅੱਜ ਸਥਾਨਕ ਸਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਚ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਮੌਕੇ ਸਾਹਿਤ ਪ੍ਰੇਮੀਆਂ ਵਲੋਂ ਸ਼ਿਵ ਬਟਾਲਵੀ ਨੂੰ ਯਾਦ ਕੀਤਾ ਗਿਆ।ਉਨਾਂ ਅੱਗੇ ਕਿਹਾਕਿ ਕਿ ਪੰਜਾਬ ਸਰਕਾਰ ਵੱਲੋਂ ਆਡੀਟੋਰੀਅਮ ਦੇ ਰੂਪ ਵਿੱਚ ਸਾਹਿਤ ਪ੍ਰੇਮੀਆਂ ਨੂੰ ਇਹ ਖੂਬਸੂਰਤ ਤੋਹਫਾ ਦਿੱਤਾ ਗਿਆ ਤੇ ਸਾਹਿਤ ਪ੍ਰੇਮੀ ਸ਼ਿਵ ਬਟਾਲਵੀ ਨੂੰ ਯਾਦ ਕਰਦੇ ਹਨ ।
ਇਸ ਮੌਕੇ ਕੇ. ਸ਼ਰਨਜੀਤ, ਜਸਵੰਤ ਹਾਂਸ, ਡਾ. ਐਸ.ਐਸ ਨਿੱਝਰ, ਦਵਿੰਦਰ ਦੀਦਾਰ, ਜੇ. ਪੀ ਸਿੰਘ, ਅਜੀਤ ਕੰਵਲ, ਸੁਲਤਾਨ ਭਾਰਤੀ, ਸੁਖਦੇਵ ਸਿੰਘ ਪ੍ਰੇਮੀ, ਪ੍ਰਸੋਤਮ ਸਿੰਘ ਲੱਲੀ, ਕੁਲਦੀਪ ਸੱਗੂ, ਨਰਗਸ ਸਲਾਮਤ ਤੇ ਵੱਖ-ਵੱਖ ਬੁੱਧੀਜੀਵੀ, ਸ਼ਾਇਰ ਤੇ ਪੱਤਰਕਾਰ ਸਾਥੀ ਮੋਜੂਦ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media