Friday, June 26, 2026

ਸ਼ਹਿਰੀ ਹਲਕੇ ‘ਚ ਇਸਤਰੀ ਅਕਾਲੀ ਦਲ ਦੀ ਹੋਈ ਭਰਵੀ ਮੀਟਿੰਗ

ppn0910201605
ਬਠਿੰਡਾ, 8 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਿਕ ਪਾਤਸ਼ਾਹੀ ਦਸਵੀਂ ਗੁਰੂਦੁਆਰਾ ਸਾਹਿਬ ਹਾਜੀ ਰਤਨ ਵਿਖੇ ਇਸਤਰੀ ਅਕਾਲੀ ਦਲ ਬਠਿੰਡਾ ਸ਼ਹਿਰੀ ਹਲਕੇ ਦੀ ਭਰਵੀ ਮੀਟਿੰਗ ਹੋਈ।ਸਰੂਪ ਚੰਦ ਸਿੰਗਲਾ ਵਿਧਾਇਕ ਬਠਿੰਡਾ ਸ਼ਹਿਰੀ ਦੀ ਦੇਖ-ਰੇਖ ਹੇਠ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਬੀਬੀ ਜੰਗੀਰ ਕੌਰ ਪ੍ਰਧਾਨ ਆਲ ਇੰਡੀਆਂ ਇਸਤਰੀ ਅਕਾਲੀ ਦਲ ਨੇ ਕੀਤੀ।ਮੀਟਿੰਗ ਵਿੱਚ ਬਠਿੰਡਾ ਸ਼ਹਿਰ ਦੀਆਂ ਬੀਬੀਆਂ ਨੇ ਭਾਰੀ ਗਿਣਤੀ ਵਿੱਚ ਸਮੂਲੀਅਤ ਕੀਤੀ।ਮੀਟਿੰਗ ਨੂੰ ਇਸਤਰੀ ਵਿੰਗ ਦੀ ਜਿਲਾ ਸ਼ਹਿਰੀ ਪ੍ਰਧਾਨ ਬੀਬੀ ਗੁਰਮਿੰਦਰਪਾਲ ਕੌਰ ਢਿੱਲੋ, ਜਿਲਾ ਦਿਹਾਤੀ ਪ੍ਰਧਾਨ ਡਾ ਪ੍ਰਨੀਤ ਕੌਰ ਦਿਓਲ, ਮੈਬਰ ਸ਼੍ਰੋਮਣੀ ਕਮੇਟੀ ਬੀਬੀ ਜੋਗਿੰਦਰ ਕੌਰ ਅਤੇ ਦਵਿੰਦਰ ਕੌਰ ਖਾਲਸਾ ਅਤੇ ਇਸਤਰੀ ਵਿੰਗ ਬਠਿੰਡਾ ਸ਼ਹਿਰੀ ਦੀ ਪ੍ਰਧਾਨ ਬੀਬੀ ਬਲਵਿੰਦਰ ਕੌਰ ਨੇ ਸੰਬੋਧਨ ਕੀਤਾ।ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬੀ ਜੰਗੀਰ ਕੌਰ ਅਤੇ ਸਿੰਗਲਾ ਨੇ ਕਿਹਾ ਕਿ ਕਿਸੇ ਵੀ ਇਨਸਾਨ ਦੀ ਕਾਮਯਾਬੀ ਪਿਛੇ ਔਰਤ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2017 ਦੀਆਂ ਚੋਣਾਂ ਵਿੱਚ ਇਸਤਰੀ ਵਿੰਗ ਦਾ ਅਹਿਮ ਯੋਗਦਾਨ ਹੋਵੇਗਾ ਅਤੇ ਆਉਣ ਵਾਲੀ ਅਕਾਲੀ ਭਾਜਪਾ ਸਰਕਾਰ ਬਣਾਉਣ ਵਿੱਚ ਮੁੱਖ ਰੋਲ ਹੋਵੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਇਸਤਰੀਆਂ ਨੂੰ ਵੱਡੀ ਨੁੰਮਾਇੰਦਗੀ ਦਿੱਤੀ ਹੈ।ਉਨ੍ਹਾਂ ਕਿਹਾ ਕਿ ਅੱਜ ਇਸਤਰੀ ਵਿੰਗ ਦੀਆਂ ਮੀਟਿੰਗਾਂ ਵਿੱਚ ਹੋ ਰਿਹਾ ਬੀਬੀਆਂ ਦਾ ਵੱਡਾ ਇਕੱਠ ਇਸ ਗੱਲ ਦਾ ਇਸ਼ਾਰਾ ਕਰਦਾ ਹੈ ਕਿ ਪੰਜਾਬ ਦੇ ਲੋਕ ਇੱਕਵਾਰ ਫੇਰ ਸ਼੍ਰੋਮਣੀ ਅਕਾਲੀ ਦਲ ਵਿੱਚ ਵਿਸ਼ਵਾਸ ਪ੍ਰਗਟ ਕਰਨਗੇ ਅਤੇ ਵਿਕਾਸ਼ ਦੇ ਨਾਮ ਤੇ ਵੋਟਾਂ ਪਾਉਣਗੇ।ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ ਆਮ ਆਦਮੀ ਪਾਰਟੀ ਅਤੇ ਕਾਂਗਰਸੀਆਂ ਦੀਆਂ ਮੋਮੋਠਗਣੀਆਂ ਗੱਲਾਂ ਵਿੱਚ ਨਾ ਆਉਣ ਅਤੇ ਵਿਕਾਸ਼ ਤੇ ਨਾਮ ਤੇ ਵੋਟਾਂ ਪਾ ਕੇ ਇਹਨਾਂ ਨੂੰ ਕਰਾਰਾਂ ਜਵਾਬ ਦੇਣ।ਇਸ ਮੌਕੇ ਇਸਤਰੀ ਵਿੰਗ ਬਠਿੰਡਾ ਸ਼ਹਿਰੀ ਅਤੇ ਗੁਰਦੁਆਰਾ ਸਹਿਬ ਹਾਜੀ ਰਤਨ ਦੇ ਮੈਨੇਜਰ ਸੁਮੇਰ ਸਿੰਘ ਵੱਲੋ ਬੀਬੀ ਜੰਗੀਰ ਕੌਰ ਨੂੰ ਸਿਰੌਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply