Monday, February 23, 2026

ਝੁੰਬਾ ਸਕੂਲ ਦੀਆਂ ਲੜਕੀਆਂ ਨੂੰ 28 ਸਾਈਕਲ ਵੰਡੇ

ppn0910201608
ਬਠਿੰਡਾ, 8 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਰਕਾਰੀ ਸੈਕੰਡਰੀ ਸਕੂਲ ਝੁੰਬਾ ਵਿਖੇ ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਸਕੀਮ ਅਧੀਨ ਲੜਕੀਆਂ ਨੂੰ ਉਚੇਰੀ ਸਿੱਖਿਆ ਨਾਲ ਵੱਧ ਤੋਂ ਵੱਧ ਜੋੜਨ ਲਈ ਗਿਆਰਵੀਂ ਅੇ ਬਾਰਵੀਂ ਜਮਾਤ ਦੀਆਂ ਲੜਕੀਆਂ ਨੂੰ ਸਾਈਕਲ ਵੰੰਡਣ ਲਈ ਹਲਕਾ ਦਿਹਾਤੀ ਦੇ ਇੰਚਾਰਜ਼ ਬੀਬੀ ਪਰਮਜੀਤ ਕੋਰ ਗੁਲਸ਼ਨ ਪਹੁੰਚੇ। ਇਸ ਮੌਕੇ ਪਿੰਡ ਦੇ ਸਰਪੰਚ ਬੀਬੀ ਸੁਰਜੀਤ ਕੌਰ, ਚੇਅਰਮੈਨ ਗੀਤਾ ਸਿੰਘ, ਸਮੁੂਹ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਚੇਅਰਮੈਨ ਸਿਕੰਦਰ ਸਿੰਘ ਢਿੱਲੋਂ ਜੰਗੀਰਾਣਾ, ਸੰਦੀਪ ਸਰਪੰਚ ਚੱਕ ਅਤਰ ਸਿੰਘ ਵਾਲਾ ਸ਼ਾਮਲ ਸਨ। ਇਸ ਮੌਕੇ ਪ੍ਰਿੰਸੀਪਲ ਪਵਨ ਕੁਮਾਰ ਝੁੰਬਾ ਨੇ ਸਕੂਲ ਵਿਚ ਹਲਕਾ ਇੰਚਾਰਜ਼ ਪਰਮਜੀਤ ਕੌਰ ਗੁਲਸ਼ਨ ਅਤੇ ਹੋਰ ਵਰਕਰਾਂ ਦਾ ਪਹੁੰਚਣ ਲਈ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਬੱਚੀਆਂ ਨੂੰ ਸਾਈਕਲ ਦੇਣਾ ਬਹੁਤ ਸ਼ਲਾਘਾਯੋਗ ਕਦਮ ਹੈ, ਤਾਂ ਜੋ ਕੋਈ ਵੀ ਲੜਕੀ ਸਿੱਖਿਆ ਤੋਂ ਵਾਂਝੀ ਨਾ ਰਹਿ ਸਕੇ। ਬੀਬੀ ਗੁਲਸ਼ਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਲੜਕੀਆਂ ਨੂੰ ਹੋਰ ਵੀ ਬਹੁਤ ਸਹੂਲਤਾਂ ਦਿੱਤੀਆਂ ਜਾਣਗੀਆਂ। ਲੜਕੀ ਬਚਾਓ-ਲੜਕੀ ਪੜ੍ਹਾਓ ਦੇ ਸ਼ਬਦਾਂ ਨਾਲ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ ਲੜਕੀਆਂ ਨੂੰ ਵੱਧ ਤੋਂ ਵੱਧ ਸਿੱਖਿਆ ਦੇਣ ਲਈ ਸਕੂਲਾਂ ਵਿਚ ਭੇਜਿਆ ਜਾਵੇ, ਤਾਂ ਕਿ ਲੜਕੀਆਂ ਵੱਧ ਤੋਂ ਵੱਧ ਉਚੇਰੀ ਸਿੱਖਿਆ ਪ੍ਰਾਪਤ ਕਰ ਸਕਣ, ਉਨ੍ਹਾਂ ਨੇ ਕਿਹਾ ਕਿ ਜੋ ਲੜਕੀਆਂ ਲੇਟ ਦਾਖਲੇ ਕਾਰਨ ਮਾਈ ਭਾਗੋ ਸਕੀਮ ਅਧੀਨ ਵਾਂਝੀਆਂ ਰਹਿ ਗਈਆਂ ਹਨ, ਉਨ੍ਹਾਂ ਲੜਕੀਆਂ ਨੂੰ ਵੀ ਜਲਦੀ ਹੀ ਸਾਈਕਲ ਮੁਹੱਈਆ ਕਰਵਾਏ ਜਾਣਗੇ। ਇਸ ਸਾਰੀ ਜਾਣਕਾਰੀ ਪ੍ਰੈਸ ਸਕੱਤਰ ਬਲਵੀਰ ਸਿੰਘ ਕਮਾਂਡੋ ਨੇ ਦਿੰਦਿਆਂ ਦੱਸਿਆ ਕਿ ਇਸ ਮੌਕੇ ਸਕੂਲ ਸਟਾਫ਼ ਮੈਂਬਰ ਲੈਕ: ਪੁਸਪੇਸ਼ ਕੁਮਾਰ, ਲੈਕ: ਜਸਵੀਰ ਸਿੰਘ, ਡੀ.ਪੀ.ਈ.ਪਵਿੱਤਰ ਸਿੰਘ ਝੁੰਬਾ, ਰਾਮ ਸਿੰਘ ਲੈਕਚਰਾਰ, ਕੁਲਵਿੰਦਰ ਕੌਰ, ਪਰਮਜੀਤ ਕੌਰ ਆਦਿ ਸਮੂਹ ਸਟਾਫ਼ ਹਾਜਰ ਸੀ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply