
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਜਿਲ੍ਹਾ ਕਚਿਹਰੀਆਂ, ਅੰਮ੍ਰਿਤਸਰ ਵਿਖੇ ਲਗਾਈ ਗਈ ਇਹ ਗੱਲ ਦਾ ਪਗਟਾਵਾ ਮੈਡਮ ਗਿਰੀਸ ਬਾਸਲ ਸੀ. ਜੇ. ਐਮ ਸਕੱਤਰ ਨੇ ਦੱਸਿਆ ਕਿ ਕੇਸ ਜਿਵੇਂ ਟਰੈਫਿਕ ਚਲਾਨ, ਛੋਟੇ ਮੋਟੇ ਮਾਮਲੇ ਅਤੇ ਨਗਰ ਨਿਗਮ ਦੇ ਮਸਲੇ ਟ੍ਰੈਫਿਕ ਚਲਾਨ, ਪੈਟੀ ਮਾਮਲੇ ਅਤੇ ਨਗਰ ਮਾਮਲੇ ਆਦਿ ਦਾ ਨਿਪਟਾਰਾ ਕੀਤਾ ਗਿਆ।ਅੰਮ੍ਰਿਤਸਰ ਅਤੇ ਨਾਲ ਦੀ ਨਾਲ ਤਹਿਸੀਲਾਂ ਜਿਵੇਂ ਕਿ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਵੀ ਲਗਾਈ ਗਈ।ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ ੭ ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ ਪੰਜ ਬੈਂਚ ਅੰਮ੍ਰਿਤਸਰ ਅਤੇ ਦੋ ਬੈਂਚ ਅਜਨਾਲਾ ਅਤੇ ਬਾਬਾ ਬਕਾਲਾ ਤਹਿਸੀਲਾਂ ਵਿੱਚ ਲਗਾਏ ਗਏ। ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ ੧੦੮੪੪ ਕੇਸ ਲਗਾਏ ਗਏ ਜਿਹਨਾਂ ਵਿੱਚੋਂ ੧੦੬੯੭ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਕੁੱਲ zਸ.੩੯,੭੪,੭੯੨/- ਰੁਪਏ ਦੀ ਰਕਮ ਵਸੂਲ ਪਾਈ ਗਈ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media