
ਅੰਮ੍ਰਿਤਸਰ, 8 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਕਵੀਸ਼ਰੀ ਗਾਇਨ ਮੁਕਾਬਲੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਨਿਗਰਾਨੀ ਹੇਠ ਕਰਵਾਏ ਗਏ।
ਇਸ ਮੌਕੇ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਵੀਸ਼ਰੀ ਗਾਇਨ ਮੁਕਾਬਲੇ ਵਿੱਚ ਬੱਚਿਆਂ ਨੂੰ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ’ ਤੇ ‘ਇਤਿਹਾਸ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ’ ਦਾ ਵਿਸ਼ਾ ਦਿੱਤਾ ਗਿਆ ਹੈ।ਬੱਚਿਆਂ ਨੂੰ ਪਰਖਣ ਲਈ ਗੁਰਪਾਲ ਸਿੰਘ ਕਲਾਨੌਰ, ਸੁਰਿੰਦਰ ਸਿੰਘ ਨਿਮਾਣਾ ਤੇ ਸ. ਗੁਰਿੰਦਰਪਾਲ ਸਿੰਘ ਬੈਂਕਾ ਨੇ ਮੁੱਖ ਜੱਜ ਵਜੋਂ ਭੂਮਿਕਾ ਨਿਭਾਈ।ਹਰੇਕ ਬੱਚੇ ਨੂੰ 8 ਤੋਂ 10 ਮਿੰਟ ਦਾ ਸਮਾਂ ਦਿੱਤਾ ਗਿਆ।ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਵਿੱਚੋਂ ਤਕਰੀਬਨ 24 ਸਕੂਲਾਂ ਦੇ ਲਗਭੱਗ 72 ਬੱਚਿਆਂ ਨੇ ਭਾਗ ਲਿਆ।ਸਟੇਜ ਸਕੱਤਰ ਦੀ ਸੇਵਾ ਭਾਈ ਸੁਰਜੀਤ ਸਿੰਘ ਪ੍ਰਚਾਰਕ ਨੇ ਨਿਭਾਈ।
ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ 17 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨ ਚਿੰਨ੍ਹ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਇਸ ਮੌਕੇ ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਬਘੇਲ ਸਿੰਘ ਵਧੀਕ ਮੈਨੇਜਰ, ਗੁਰਭੇਜ ਸਿੰਘ ਖਜਾਨਚੀ, ਕਾਬਲ ਸਿੰਘ ਤੇ ਜਸਪਾਲ ਸਿੰਘ ਸੁਪਰਵਾਈਜ਼ਰ, ਬੀਬੀ ਰਣਜੀਤ ਕੌਰ, ਬੀਬੀ ਕਿਰਨਦੀਪ ਕੌਰ ਤੇ ਬੀਬੀ ਗੁਰਮੀਤ ਕੌਰ ਤੇ ਬੀਬੀ ਪ੍ਰਮੀਤ ਕੌਰ ਰੀਸਰਚ ਸਕਾਲਰ ਦੇ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ਼ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media