Friday, September 25, 2026

ਸਰਕਾਰੀ ਪ੍ਰਾਇਮਰੀ ਸਕੂਲ ਦਾ ‘ਸਾਹਿਤਕ ਬੋਟ’ ਅੰਕ ਰੀਲੀਜ

ppn0910201602

ਸੰਦੌੜ, 9 ਅਕਤੂਬਰ (ਹਰਮਿੰਦਰ ਸਿੰਘ ਭੱਟ)- ਸਰਕਾਰੀ ਪ੍ਰਾਇਮਰੀ ਸਕੂਲ ਮਾਣਕੀ ਵਿਖੇ ਸਕੂਲ ਮੁਖੀ ਸ੍ਰੀਮਤੀ ਅਮਰਜੀਤ ਕੌਰ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ।ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਅਤੇ ਬੱਚਿਆਂ ਦੇ ਮਾਪੇ ਹਾਜਰ ਸਨ।ਸਮਾਗਮ ਦੌਰਾਨ ਸਕੂਲ ਦਾ ਸਾਹਿਤਕ ਬੋਟ ਅੰਕ 2016-17 ਨੂੰ ਰੀਲੀਜ ਕੀਤਾ ਗਿਆ।ਸਕੂਲ ਮੁਖੀ ਅਮਰਜੀਤ ਕੌਰ ਨੇ ਬੱਚਿਆਂ ਨੂੰ ਅਨੁਸ਼ਾਸਨ ਵਿਚ ਰਹਿਣ ਦੀ ਪ੍ਰੇਰਨਾ ਦਿੱਤੀ।ਉਨ੍ਹਾਂ ਸਕੂਲ ਦੀ ਵਿਦਿਅਕ, ਸਾਹਿਤਕ ਅਤੇ ਖੇਡਾਂ ਵਿਚ ਹੋਈਆਂ ਪ੍ਰਾਪਤੀਆਂ ਦਾ ਜਿਕਰ ਕੀਤਾ।ਇਸ ਮੌਕੇ ਨੰਬਰਦਾਰ ਭਗਵਾਨ ਸਿੰਘ ਮਾਣਕੀ, ਜਸਪ੍ਰੀਤ ਕੌਰ, ਬਲਵੀਰ ਕੌਰ, ਬਲਬੀਰ ਸਿੰਘ ਕਿਲ੍ਹੇ ਵਾਲੇ, ਅਮਰਜੀਤ ਕੌਰ, ਪਰਮਿੰਦਰ ਸਿੰਘ, ਮੈਡਮ ਮਨਜੀਤ ਕੌਰ, ਹਰਨੇਕ ਸਿੰਘ, ਯਸਵਿੰਦਰ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ ਕਿਲ੍ਹੇ ਵਾਲੇ, ਪਰਮਜੀਤ ਸਿੰਘ ਪੰਮਾ ਆਦਿ ਹਾਜਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply