Friday, September 25, 2026

ਰਣਜੀਤ ਐਵਨਿਊ ਵਿਖੇ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ

ppn0910201604

ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ)- ਰਣਜੀਤ ਐਵਨਿਊ ਸਮਾਜ ਸੇਵੀ ਸੰਸਥਾ ਵਲੋਂ ਸਥਾਨਕ ਰਣਜੀਤ ਐਵਨਿਊ ਬੀ ਬਲਾਕ ਵਿਖੇ ਮਾਨਸਿਕ ਰੋਗਾਂ ਦਾ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਜਿਸ ਵਿਚ ਦਿਮਾਗੀ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਤੋਂ ਇਲਾਵਾ ਸ਼ਹਿਰ ਦੀ ਪ੍ਰਸਿੱਧ ਮੈਡੀਕਲ ਸਾਇਕੋਲੋਜਿਸਟ ਡਾ. ਹਰਮੀਤ ਕੌਰ ਅਤੇ ਡਾ. ਕ੍ਰਿਤਿਕਾ ਨੇ ਲਗਭਗ 350 ਮਰੀਜਾਂ ਦਾ ਮੁਫਤ ਚੈਕਅਪ ਕਰਕੇ ਮਰੀਜਾਂ ਨੂੰ ਮੁਫਤ ਦਵਾਈਆਂ ਦਿਤੀਆਂ।ਦਿਮਾਗੀ ਰੋਗਾਂ ਦੇ ਮਰੀਜ਼ਾਂ ਦੀ ਮੁਫਤ ਕੌਂਸਲਿੰਗ ਕੀਤੀ ਗਈ ਅਤੇ ਲੋੜੀਂਦੇ ਮੈਡੀਕਲ ਟੈਸਟ ਵੀ ਮੁਫਤ ਕੀਤੇ ਗਏ। ਇਸ ਮੌਕੇ ਡਾ. ਹਰਮੀਤ ਕੌਰ ਨੇ ਕਿਹਾ ਕਿ ਦਿਮਾਗੀ ਅਤੇ ਮਾਨਸਿਕ ਦਬਾਅ ਦੇ ਮਰੀਜ਼ਾਂ ਲਈ ਕੌਂਸਲਿੰਗ ਬਹੁਤ ਲਾਹੇਵੰਦ ਸਿੱਧ ਹੁੰਦੀ ਹੈ।ਉਨਾਂ ਕਿਹਾ ਕਿ ਪਤੀ ਪਤਨੀ ਦੇ ਆਪਸੀ ਰਿਸ਼ਤੇ ਵਿਚ ਕੁੜੱਤਣ, ਰਿਸ਼ਤਿਆਂ ਦਾ ਤਾਣਾ ਬਾਣਾ ਵਿਗੜਣ ਨਾਲ ਮਾਨਸਿਕ ਤਨਾਅ ਅਤੇ ਖਾਸ ਕਰਕੇ ਬੱਚਿਆਂ ਦੇ ਵਿਹਾਰ ਵਿਚ ਬਦਲਾਅ ਦੇ ਲਈ ਕੌਂਸਲਿੰਗ ਬਹੁਤ ਜ਼ਰੂਰੀ ਹੈ।ਇਸ ਮੌਕੇ ਸ਼ਵੇਤਾ ਸ਼ਰਮਾ z ਮਨਪ੍ਰੀਤ ਕੌਰ, ਅਨੁਰਾਗ ਮੋਹਨ, ਵਿਕਰਮਜੀਤ ਸਿੰਘ, ਮਨਦੀਪ ਕੌਰ, ਜੋਬਨਜੀਤ ਕੌਰ, ਸ਼ਰਨਜੀਤ ਕੌਰ, ਰਣਜੀਤ ਕੌਰ, ਨਿਸ਼ਾ ਰਾਣੀ, ਮੁਕੇਸ਼ ਰਾਣਾ, ਹਰਪ੍ਰੀਤ ਸਿੰਘ, ਰਵਿੰਦਰਪਾਲ ਸਿੰਘ, ਜਤਿੰਦਰ ਸਿੰਘ, ਕਰਤਾਰ ਸਿੰਘ, ਗੁਰਪ੍ਰੀਤ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply