ਸਿੱਖ ਸੰਗਤਾਂ ਨੂੰ ਸਹਿਯੋਗ ਦੀ ਅਪੀਲ
ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ)- ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ.) ਦੀ ਇੱਕ ਵਿਸ਼ੇਸ਼ ਇਕੱਤਰਤਾ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ, ਮੈਂਬਰ ਜੇਲ੍ਹ ਬੋਰਡ ਪੰਜਾਬ ਸ੍ਰ: ਕੰਵਰਬੀਰ ਸਿੰਘ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਅਜੀਤ ਨਗਰ ਵਿਖੇ ਹੋਈ, ਜਿਸ ਵਿੱਚ ਅਹੁਦੇਦਾਰਾਂ ਨਾਲ ਵਿਚਾਰ ਕਰਨ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਵੱਲੋ— ਸਾਕਾ ਨੀਲਾ ਤਾਰਾ ਦੇ 30 ਵਰ੍ਹੇ ਪੂਰੇ ਹੋਣ, ਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ 6 ਜੂਨ ਘੱਲੂਘਾਰੇ ਵਾਲੇ ਦਿਨ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ (ਸ਼ਹੀਦਾਂ ਸਾਹਿਬ) ਤੋ— ਸਵੇਰੇ 7:00 ਵਜੇ ਜੋ ਸਿੱਖ ਪ੍ਰਭੱਸਤਾ ਮਾਰਚ ਵੱਖ-ਵੱਖ ਧਾਰਮਿਕ ਸਿੱਖ ਜਥੇਬੰਦੀਆਂ, ਸਿੱਖ ਸੰਗਤਾਂ ਦੇ ਸਹਿਯੋਗ ਨਾਲ ਕੱਢਿਆ ਜਾ ਰਿਹਾ ਹੈ ਉਸ ਵਿੱਚ ਆਈ.ਐਸ.ਓ. ਵੱਡੀ ਗਿਣਤੀ ਵਿੱਚ ਹਿੱਸਾ ਲੈ ਕਿ ਮਾਰਚ ਨੂੰ ਸਫਲ ਬਣਾਵੇਗੀ। ਕੰਵਰਬੀਰ ਸਿੰਘ ਨੇ ਕਿਹਾ ਕਿ ਆਈ.ਐਸ.ਓ. ਦੀ ਪੂਰੀ ਹਾਈ ਕਮਾਂਡ ਇਸ ਮਾਰਚ ਵਿੱਚ ਹਿੱਸਾ ਲੈਣ ਲਈ ਵਿਸ਼ੇਸ਼ ਤੌਰ ਤੇ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਪ੍ਰਭਸੁੱਤਾ ਮਾਰਚ ਦੀਆਂ ਤਿਆਰੀਆਂ ਸਬੰਧੀ ਸਾਰੇ ਹੀ ਕੰਮਕਾਜ ਨੂੰ ਬੜੇ ਧਿਆਨ ਨਾਲ ਦੇਖਿਆ ਜਾ ਰਿਹਾ ਹੈ। ਇਹ ਮਾਰਚ ਸ਼ਹਿਰ ਦੇ ਜਿਹੜਿਆਂ ਵੱਖ-ਵੱਖ ਹਿੱਸਿਆਂ ਵਿੱਚੋ— ਹੁੰਦਾ ਹੋਇਆ ਸ੍ਰੀ ਅਕਾਲ ਤਖਤ ਸਾਹਿਬ ਪੁੱਜੇਗਾ। ਉਨ੍ਹਾਂ ਸਾਰਿਆਂ ਰਸਤਿਆਂ ਦਾ ਨਰੀਖਣ ਕੀਤਾ ਜਾ ਰਿਹਾ ਹੈ ਤਾਂ ਜੋ ਸਿੱਖ ਕੌਮ ਦੇ ਖੁਦ ਮੁਖਤਿਆਰੀ ਦੇ ਅਧਿਕਾਰਾਂ ਨੂੰ ਬੱਲ ਦੇਣ ਲਈ ਇਹ ਮਾਰਚ ਇੱਕ ਮਿਸਾਲ ਵਜੋ— ਸੰਗਤਾਂ ਦੇ ਦਿਲਾਂ ਤੱਕ ਪਹੁੰਚੇ। ਕੰਵਰਬੀਰ ਸਿੰਘ ਨੇ ਕਿਹਾ ਕਿ ਸੰਗਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਸਿੱਖ ਪ੍ਰਭੁੱਸਤਾ ਮਾਰਚ ਵਿੱਚ ਪਹੁੰਚਣ ਲਈ ਖੁੱਲ੍ਹਾ ਸੱਦਾ ਦਿੱਤਾ ਜਾ ਰਿਹਾ ਹੈ ਅਤੇ ਜਥੇਬੰਦੀ ਦੇ ਨੌਜਵਾਨ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ ਅਤੇ ਉਹ ਆਸ ਕਰਦੇ ਹਨ ਕਿ ਇਹ ਮਾਰਚ ਪੂਰੇ ਸੁਚੱਜੇ ਢੰਗ ਨਾਲ ਸਫਲ ਹੋ ਸਕੇ। ਇਸ ਮੌਕੇ ਬਾਬਾ ਗੁਰਚਰਨ ਸਿੰਘ, ਜਸਵੰਤ ਸਿੰਘ, ਬਲਦੇਵ ਸਿੰਘ, ਠਾਕੁਰ ਸਿੰਘ ਚੇਅਰਮੈਨ, ਪ੍ਰੀਤ ਮੋਹਨ ਸਿੰਘ, ਮਨਦੀਪ ਸਿੰਘ, ਅਮਨਦੀਪ ਸਿੰਘ, ਨਿਰਮਲ ਸਿੰਘ ਸਮੇਤ ਜਥੇਬੰਦੀ ਦੇ ਅਨੇਕਾਂ ਆਗੂ ਹਾਜ਼ਰ ਸਨ।