Monday, March 23, 2026

ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਠਾਨਕੋਟ, 9 ਅਕਤੂਬਰ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਵੱਖ ਵੱਖ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼੍ਰੀ ਅਨੁਰਾਗ ਅਗਰਵਾਲ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਦੀ ਪ੍ਰਧਾਨਗੀ ਹੇਠ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਬੰਧਤ ਅਧਿਕਾਰੀਆਂ ਅਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਅਧਿਕਾਰੀ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਅਧਿਕਾਰੀਆਂ ਹਾਜ਼ਰ ਸਨ।
ਪ੍ਰਮੁੱਖ ਸਕੱਤਰ ਸ਼੍ਰੀ ਅਗਰਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਝੋਨੇ ਦੀ ਖਰੀਦ ਲਈ ਪੁਖੱਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਆਏ ਝੋਨੇ ਦੀ ਕੀਤੀ ਗਈ ਖਰੀਦ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਦੀ ਖਰੀਦ ਕੀਤੀ ਗਈ ਫਸਲ ਦੀ ਅਦਾਇਗੀ ਨਿਰਧਾਰਤ ਸਮੇਂ ਵਿੱਚ ਕਰਨ ਨੂੰ ਯਕੀਨੀ ਬਣਾਉਣ ਅਤੇ ਖਰੀਦ ਕੀਤੀ ਗਏ ਝੋਨੇ ਦੀ ਚੁਕਾਈ ਵੀ ਨਾਲੋਂ ਨਾਲੋਂ ਕਰਨ ਤਾਂ ਜ਼ੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਝੋਨਾ ਸੁੱਕਾ ਕੇ ਲਿਆਉਣ ਤਾਂ ਜ਼ੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਲ ਨਾ ਆਵੇ।
ਸ਼੍ਰੀ ਅਨੁਰਾਗ ਅਗਰਵਾਲ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਨੇ ਮੀਟਿੰਗ ਉਪਰੰਤ ਸਰਨਾ ਦਾਣਾ ਮੰਡੀ ਦਾ ਦੌਰਾ ਕੀਤਾ ਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਮੰਡੀ ਵਿੱਚ ਆਪਣੀ ਫਸਲ ਵੇਚਣ ਆਏ ਕਿਸਾਨਾਂ ਤੋਂ ਜਾਣਕਾਰੀ ਹਾਸਲ ਕੀਤੀ ਕਿ ਉਨ੍ਹਾਂ ਨੂੰ ਆਪਣੀ ਜਿਨਸ ਵੇਚਣ ਵਿੱਚ ਕੋਈ ਮੁਸ਼ਕਲ ਤਾਂ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਉਣ ਤਾਂ ਜ਼ੋ ਉਨ੍ਹਾਂ ਦੀ ਸਮੱਸਿਆ/ਮੁਸ਼ਕਲ ਦਾ ਤੁਰੰਤ ਹੱਲ ਕੀਤਾ ਜਾ ਸਕੇ।ਉਨ੍ਹਾਂ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦਾ ਮੰਡੀਆਂ ਵਿਚੋਂ ਝੋਨੇ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply