Tuesday, July 28, 2026

ਆਪਣੀਆਂ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਦੇ ਦਫ਼ਤਰ ਪਹੁੰਚੀਆਂ ਆਂਗਨਵਾੜੀ ਵਰਕਰ

ppn1010201612

ਫਾਜ਼ਿਲਕਾ, 10 ਅਕਤੂਬਰ (ਵਿਨੀਤ ਅਰੋੜਾ)- ਆਂਗਨਵਾੜੀ ਵਰਕਰ ਯੂਨੀਅਨ ਦੀ ਇਕਾਈ ਜ਼ਿਲ੍ਹਾ ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ, ਫਿਰੋਜ਼ਪੁਰ ਦੀਆਂ ਮੈਂਬਰਾਂ ਨੇ ਆਪਣੀਆਂ ਮੰਗਾਂ ਨੂੰ ਸਵੀਕਾਰ ਨਾ ਕੀਤੇ ਜਾਣ ਤੇ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਦਫ਼ਤਰ ਦੇ ਸਾਹਮਣੇ ਆਪਣਾ ਵਿਰੋਧ ਪ੍ਰਗਟ ਕੀਤਾ।  ਸੰਬੋਧਤ ਕਰਦੇ ਹੋਏ ਆਂਗਨਵਾੜੀ ਵਰਕਰ ਯੂਨੀਅਨ ਦੀ ਪੰਜਾਬ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਗੱਲ ਕਹੀ ਹੈ ਪਰ ਵਿਭਾਗੀ ਅਫ਼ਸਰਸ਼ਾਹੀ ਦੇ ਰਵਈਏ ਕਾਰਨ ਉਨ੍ਹਾਂ ਦੀਆਂ ਮੰਗਾਂ ਵਿਚਕਾਰ ਲਟਕੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਆਈਸੀਡੀਐਸ ਵਿਚ ਉਨ੍ਹਾਂ ਦੀ ਸ਼ਮੂਲੀਅਤ ਸਬੰਧੀ ਪੱਧਰ ਜਾਰੀ ਕੀਤੇ ਜਾਣ ਅਤੇ ਇਸ ਸਬੰਧੀ ਬਲਾਕ ਪੱਧਰ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਹੈਲਪਰ ਤੋਂ ਵਰਕਰ ਦਾ ਤਜ਼ਰਬਾ ਪੰਜ ਸਾਲ ਦਾ ਜਾਰੀ ਕੀਤਾ ਜਾਵੇ। ਏਐਨਐਮ ਵਿਚ ਉਨ੍ਹਾਂ ਦਾ ਕੋਟਾ 10 ਫੀਸਦੀ ਰਿਜਰਵ ਕੀਤਾ ਜਾਵੇ। ਮਿਨੀ ਸੈਂਟਰ ਅਪਗ੍ਰੇਡ ਕੀਤੇ ਜਾਣ।
ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਜਲਦੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਲੜੀਵਾਰ ਧਰਨਾ ਪ੍ਰਦਰਸ਼ਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਰੇਸ਼ਮਾ ਰਾਣੀ, ਸ਼ੀਲਾ ਦੇਵੀ, ਸਤਿੰਦਰ ਕੌਰ, ਸ਼ਿੰਦਰ ਕੌਰ, ਅੰਜੂ ਰਾਣੀ, ਗੁਰਪ੍ਰੀਤ ਕੌਰ, ਜਸਪ੍ਰੀਤ ਕੌਰ, ਅਮ੍ਰਤਪਾਲ ਕੌਰ, ਇੰਦਰਜੀਤ ਕੋਰ ਅਤੇ ਹੋਰ ਹਾਜ਼ਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply