Wednesday, October 7, 2026

ਚੌਥੀ ਪਾਤਸ਼ਾਹ ਦੇ ਪੁਰਬ ਨੂੰ ਸਮਰਪਿਤ ਨਗਰ ਕੀਰਤਨ 15 ਨੂੰ

Sri Guru Ram Das Ji

ਬਠਿੰਡਾ, 11 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਧਾਰਮਿਕ ਸੁਸਾਇਟੀ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ 15 ਅਕਤੂਬਰ ਦਿਨ ਸ਼ਨੀਵਾਰ ਸਵੇਰੇ 11 ਵਜੇ ਸਜਾਇਆ ਜਾ ਰਿਹਾ ਹੈ।ਜੋ ਕਿ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਤੋਂ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਪੁਰਾਣਾ ਥਾਣਾ, ਸਿਰਕੀ ਬਾਜ਼ਾਰ, ਧੋਬੀ ਬਾਜ਼ਾਰ, ਮਾਲ ਰੋਡ, ਫੌਜੀ ਚੌਂਕ, ਕੋਰਟ ਰੋਡ ਤੋਂ ਹੁੰਦਾ ਹੋਇਆ ਵਾਪਸੀ ਗੁਰਦੁਆਰਾ ਕਿਲ੍ਰਾ ਮੁਬਾਰਕ ਸਾਹਿਬ ਵਿਖੇ ਸਪੰਨ ਹੋਵੇਗਾ। ਸੁਸਾਇਟੀ ਵਲੋਂ 17 ਅਕਤੂਬਰ ਦਿਨ ਸੋਮਵਾਰ ਸ਼ਾਮ 7 ਵਜੇ ਤੋਂ 10 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਭਾਈ ਲਲਿਤ ਸਿੰਘ ਲੁਧਿਆਣੇ ਵਾਲੇ ਅਤੇ ਬੁਡੱਣਵਾਲ ਦੀਆਂ ਬੀਬੀਆਂ ਦਾ ਢਾਡੀ ਜੱਥਾ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਣ ਦਾ ਉਪਰਾਲਾ ਕਰਨਗੇ।ਇਸ ਦੀ ਜਾਣਕਾਰੀ ਭਾਈ ਜੋਗਿੰਦਰ ਸਿੰਘ ਵਲੋਂ ਪ੍ਰੈਸ ਨਾਲ ਗੱਲਬਾਤ ਕਰਦਿਆਂ ਦਿੱਤੀ ਗਈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply