Sunday, May 31, 2026

ਜਥੇ: ਅਵਤਾਰ ਸਿੰਘ ਨੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਕੈਬਨਿਟ ਮੰਤਰੀ ਬਨਣ ਤੇ ਵਧਾਈ ਦਿੱਤੀ

PPN2851423

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ‘ਚ  ਨਵੀਂ ਚੁਣੀ ਸਰਕਾਰ ਦੀ ਕੈਬਨਿਟ ‘ਚ ਫੂਡ ਐਂਡ ਪ੍ਰੋਸੈਸਿੰਗ ਮੰਤਰੀ ਲਏ ਜਾਣ ਤੇ ਨਵੀਂ ਦਿੱਲੀ ਉਨ੍ਹਾਂ ਦੇ ਦਫਤਰ ‘ਚ ਮਿਲ ਕੇ ਵਧਾਈ ਦਿੱਤੀ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਸਿਰੋਪਾਓ ਤੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਉਨ੍ਹਾਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੈਬਨਿਟ ਮੰਤਰੀ ਬਨਣਾ ਪੂਰੇ ਪੰਜਾਬ ਲਈ ਬੜੇ ਮਾਣ ਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਸਭ ਸ੍ਰੀ ਗੁਰੂ ਰਾਮਦਾਸ ਜੀ ਦੀ ਅਪਾਰ ਬਖਸ਼ਿਸ਼ ਸਦਕਾ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਕੇਂਦਰ ‘ਚ ਪੰਜਾਬ ਦੀ ਨੁਮਾਇੰਦਗੀ ਕਰਨਗੇ ਤੇ ਪੰਜਾਬ ਦੇ ਲੋਕ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣਗੇ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …

Leave a Reply