Wednesday, October 7, 2026

ਖੇਤੀਬਾੜੀ ਵਿੱਚ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਜਿਲਾ ਕਿਸਾਨ ਸਿਖਲਾਈ ਕੈਂਪ ਅੱਜ

ppn1110201614

ਪਠਾਨਕੋਟ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ 12 ਅਕਤੂਬਰ ਦਿਨ ਬੁੱਧਵਾਰ ਸਵੇਰੇ 10.30 ਵਜੇ ਤੋਂ ਦੁਪਹਿਰ 2 ਵਜੇ ਤੱਕ ਸਥਾਨਕ ਆਡੀਟੋਰੀਅਮ, ਜਥੇਦਾਰ ਕੇਸਰ ਸਿੰਘ ਮਾਰਗ (ਸੈਲੀ ਰੋਡ) ਨੇੜੇ ਟਰੱਕ ਯੂਨੀਅਨ ਵਿਖੇ ਲਗਾਇਆ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਸਵਰੂਪ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਖੇਤੀਬਾੜੀ ਵਿੱਚ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨਾ ਅਤੇ ਪ੍ਰਦੂਸ਼ਣ ਰਹਿਤ ਸਮਾਜ ਕਿਵੇਂ ਸਿਰਜੀਏ ਹੋਵੇੇਗਾ। ਉਨਾਂ ਦੱਸਿਆ ਕਿ ਕੈਂਪ ਦਾ ਉਦਘਾਟਨ ਮਾਨਯੋਗ ਡਿਪਟੀ ਕਮਿਸ਼ਨਰ ਅਕਿਤ ਕੁਮਾਰ ਕਰਨਗੇ ਅਤੇ ਮੁੱਖ ਮਹਿਮਾਨ ਹੋਣਗੇ, ਜਦ ਕਿ ਡਾ. ਰਜਿੰਦਰ ਸਿੰਘ ਬਰਾੜ ਜਾਇੰਟ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਵਿਸ਼ੇਸ਼ ਮਹਿਮਾਨ ਹੋਣਗੇ।ਉਨਾਂ ਦੱਸਿਆ ਕਿ ਇਸ ਮੌਕੇ ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ, ਅਗਾਂਹਵਧੂ ਕਿਸਾਨਾਂ, ਸਵੈ ਸਹਾਇਤਾ ਸਮੂਹਾਂ ਦੇ ਵਿਕਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।ਉਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂਮ ਬਿਨਾਂ ਸਾੜਿਆਂ ਖੇਤ ਵਿੱਚ ਨਸ਼ਟ ਕਰਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਜਿਵੇਂ ਟ੍ਰੈਕਟਰ, ਚੌਪਰ ਕਮ ਸ਼ਰੈਡਰ, ਹੈਪੀ ਸੀਡਰ, ਮਲਟੀ ਕਰਾਪ ਪਲਾਂਟਰ ਅਤੇ ਵੱਖ ਵੱਖ ਤਰਾਂ ਦੇ ਸਪਰੇਅ ਪੰਪ ਵੀ ਪ੍ਰਦਰਸ਼ਤ ਕੀਤੀ ਜਾਵੇਗੀ।ਉਨਾਂ ਕਿਸਾਨਾਂ, ਕਿਸਾਨ ਔਰਤਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸਾਮਿਲ ਹੋ ਮੌਕੇ ਦਾ ਫਾਇਦਾ ਉਠਾਓ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply