
ਨਵੀਂ ਦਿੱਲੀ, 12 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਕੱਤਰ ਪ੍ਰਤੀਕ ਸਿੰਘ ਜਾਨੂੰ ਨੂੰ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।ਇਸ ਦਾ ਐਲਾਨ ਦਲ ਦੇ ਸਕੱਤਰ ਜਨਰਲ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਜਾਨੂੰ ਵੱਲੋਂ ਬੀਤੇ ਦਿਨੀਂ ਇੱਕ ਰਾਮਲੀਲਾ ਦੀ ਸਟੇਜ਼ ਤੋਂ ਕਥਿਤ ਵਿਵਾਦਿਤ ਭਾਸ਼ਣ ਦੇਣ ਕਰਕੇ ਜਾਨੂੰ ਨੂੰ ਪਾਰਟੀ ਵਿੱਚੋ ਬਰਖ਼ਾਸਤ ਕਰਨ ਦੀ ਜਾਣਕਾਰੀ ਦਿੱਤੀ।
Punjab Post Daily Online Newspaper & Print Media