ਫਾਜ਼ਿਲਕਾ, 12 ਅਕਤੂਬਰ (ਵਨੀਤ ਅਰੋੜਾ)- ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਬਾਦਲ ਦੀ ਯੋਗ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਦੀ ਯੋਗ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਦੇ ਜਸ਼ਨਾਂ ਨੂੰ ਸਮਰਪਿਤ ਰਾਜ ਪੱਧਰੀ ਮੁਕਾਬਲੇ ਜ਼ਿਲ੍ਹਾ ਫਾਜ਼ਿਲਕਾ ਵਿਖੇ 14 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ।ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸਿੱਖਿਆ ਡਾ. ਸੁਖਬੀਰ ਸਿੰਘ ਬੱਲ ਨੇ ਦਿੱਤੀ।ਡਾ. ਬੱਲ ਨੇ ਦੱਸਿਆ ਕਿ ਇਹ ਮੁਕਾਬਲੇ ਡੀ. ਸੀ.ਡੀ.ਏ.ਵੀ ਪਲਬਿਲਕ ਸਕੂਲ ਵਿਖੇ ਕਰਵਾਏ ਜਾ ਰਹੇ ਹਨ ਜੋ ਕਿ ਸਵੇਰੇ 9:00 ਵਜੇ ਤੋਂ ਸ਼ੁਰੂ ਹੋ ਜਾਣਗੇ। ਇਸ ਵਿੱਚ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਤੋਂ ਪ੍ਰਤੀਯੋਗੀ ਭਾਗ ਲੈ ਰਹੇ ਹਨ। ਫਾਜ਼ਿਲਕਾ ਵਿਖੇ ਹੋ ਰਹੇ ਮੁਕਾਬਲਿਆਂ ਦਾ ਵਿਸ਼ਾ ਬੋਲਚਾਲ ਦੀ ਭਾਸ਼ਾ/ਟਕਸਾਲੀ ਤੇ ਠੇਠ ਭਾਸ਼ਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮਾਗਮ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾੀ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਨਗੇ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ.ਵਿਸ਼ੇਸ ਮਹਿਮਾਨ ਦੇ ਤੌਰ ਤੇ ਪਹੁੰਚਣਗੇ। ਇਸ ਤੋਂ ਇਲਾਵਾ ਫਾਜ਼ਿਲਕਾ ਜ਼ਿਲ੍ਹੇ ਦੀਆਂ ਪ੍ਰਮੁੱਖ ਹਸਤੀਆਂ, ਸਕੂਲਾਂ ਦੇ ਮੁਖੀ, ਵਿਦਿਆਰਥੀਆਂ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਸ਼ਿਰਕਤ ਕਰ ਰਹੀਆਂ ਹਨ। ਡਾ. ਬੱਲ ਨੇ ਦੱਸਿਆ ਕਿ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਲੋੜੀਂਦੀਆਂ ਕਮੇਟੀਆਂ ਬਣਾ ਕੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ. ਪੰਮੀ ਸਿੰਘ ਨੂੰ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ ਜੋ ਰਾਜ ਭਰ ਤੋਂ ਆ ਰਹੇ ਭਾਗੀਦਾਰਾਂ ਅਤੇ ਜ਼ਿਲ੍ਹਾ ਪੱਧਰ ਤੇ ਵੱਖ-ਵੱਖ ਕੰਮਾਂ ਦੇ ਤਾਲਮੇਲ ਲਈ ਕੰਮ ਕਰ ਰਹੇ ਹਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media