Sunday, March 15, 2026

ਦਸ਼ਮੀ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਟੇਕਿਆ ਮੱਥਾ

ppn1210201608

ਫਾਜ਼ਿਲਕਾ, 12 ਅਕਤੂਬਰ (ਵਿਨੀਤ ਅਰੋੜਾ)- ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਜ਼ਿਲ੍ਹੇ ਦੇ ਪਿੰਡ ਵਣਵਾਲਾ ਹਨਵੰਤਾ ਵਿਚ ਸਥਿਤ ਬਾਬਾ ਰਾਮਦੇਵ ਮੰਦਰ ਵਿਚ ਦਸ਼ਮੀ ਦਾ ਮੇਲਾ ਲਗਾਇਟਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਸ਼ਰਧਾਲੂਆਂ ਨੇ ਬਾਬਾ ਰਾਮਦੇਵ ਜੀ ਦੇ ਸਾਹਮਦੇ ਸ਼ੀਸ਼ ਝੁਕਾਇਆ। ਮੇਲੇ ਦੌਰਾਨ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਤੋਂ ਪਹੁੰਚੇ ਸ਼ਰਧਾਲੂਆਂ ਨੇ ਨਮਕ, ਝਾੜੂ ਅਤੇ ਹੋਰ ਖਾਣ ਪੀਣ ਵਾਲੀਆਂ ਚੀਜ਼ਾਂ ਦਾ ਪ੍ਰਸਾਦ ਵੰਡਿਆ। ਇਸ ਮੌਕੇ ਪੁਜਾਰੀ ਮੁਨੀ ਰਾਮ ਨੇ ਦੱਸਿਆ ਕਿ ਮੰਦਰ ਵਿਚ ਪਹੁੰਚੇ ਸ਼ਰਧਾਲੂਆਂ ਨੇ ਮੰਦਰ ਵਿਚ ਮੱਥਾ ਟੇਕਕੇ ਬਾਬਾ ਜੀ ਦਾ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਸ਼ਰਧਾ ਨਾਲ ਆਉਣ ਵਾਲੇ ਸ਼ਰਧਾਲੂਆਂ ਦੀ ਹਰ ਮੰਨਤ ਪੂਰੀ ਹੁੰਦੀ ਹੈ। ਇਸ ਦੌਰਾਨ ਮੰਦਰ ਵੇਹੜੇ ਵਿਚ ਵਿਸ਼ੇਸ਼ ਰੂਪ ਨਾਲ ਸ਼ਰਧਾਲੂਆਂ ਲਈ ਪ੍ਰਸਾਦ ਦੀ ਸਟਾਲ ਦਾ ਪ੍ਰਬੰਧ ਕੀਤਾ ਗਿਆ ਅਤੇ ਮੰਦਰ ਕਮੇਟੀ ਵੱਲੋਂ ਸਾਰਾ ਦਿਨ ਲੰਗਰ ਵੰਡਿਆ ਗਿਆ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply