Friday, November 22, 2024

ਗੁ: ਗੁਰੂਸਰ ਪਾਤਿਸ਼ਾਹੀ ਛੇਵੀਂ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 23 ਅਕਤੂਬਰ ਨੂੰ

ppn1210201613

ਸੰਦੌੜ 12 ਅਕਤੂਬਰ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਅਸਥਾਨ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਦੇ ਜਥੇ ਦੇ ਸਿੰਘਾਂ ਦੀ ਦੇਖ ਰੇਖ ਹੇਠ ਧੰਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਦੇ ਅਵਤਾਰ ਦਿਹਾੜੇ ਅਤੇ ਸੰਤ ਬੰਦੀ ਛੋੜ ਦਿਵਸ, ਸੰਤ ਬਾਬਾ ਗੁਰਬਚਨ ਸਿੰਘ ਜੀ ਕੰਬਲੀ ਵਾਲੇ ਅਤੇ ਸੰਤ ਬਾਬਾ ਮਹਿੰਦਰ ਸਿੰਘ ਅਲੀਪੁਰ ਵਾਲੇ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਮਹਾਨ ਜਪ ਤਪ ਸਮਾਗਮ ਅਤੇ ਵਿਸ਼ਾਲ ਨਗਰ ਕੀਰਤਨ ਆਯੋਜਿਤ ਕਰਵਾਇਆ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਬੁਲਾਰੇ ਭਾਈ ਕੁਲਵਿੰਦਰ ਸਿੰਘ ਨੇ ਦੱਸਿਆ ਸਮਾਗਮ ਨੂੰ ਮੁੱਖ ਰੱਖਦੇ ਹੋਏ 1 ਅਕਤੂਬਰ ਤੋਂ ਮੂਲ ਮੰਤਰ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ ਕਰਵਾਏ ਜਾ ਚੁੱਕੇ ਹਨ, ਜਿੰਨਾ ਦੇ ਭੋਗ 23 ਅਕਤੂਬਰ ਨੂੰ ਪਾਏ ਜਾਣਗੇ ਅਤੇ 16 ਅਕਤੂਬਰ ਨੂੰ ਵਿਸ਼ਾਲ ਨਗਰ ਕੀਰਤਨ ਗੁਰੂ ਪਿਆਰੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਯੋਜਿਤ ਕਰਵਾਇਆ ਜਾਵੇਗਾ, ਜੋ ਕਿ ਗੁਰੂ ਸਾਹਿਬ ਗੁਰੂਸਰ ਪਾਤਿਸ਼ਾਹੀ ਛੇਵੀਂ ਤੋਂ ਅਰੰਭ ਹੋ ਕੇ ਮਾਹਮਦਪੁਰ, ਬਧੇਸਾ, ਗੁ: ਸੰਤ ਆਸ਼ਰਮ, ਪੰਜਗਰਾਈਆਂ, ਕੁਠਾਲਾ ਪਿੰਡਾਂ ਵਿਚ ਦੀ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਾਪਸ ਪਹੁੰਚੇਗਾ।ਉਨ੍ਹਾਂ ਦੱਸਿਆ ਕਿ 23 ਅਕਤੂਬਰ ਨੂੰ ਮਹਾਨ ਗੁਰਮਤਿ ਸਮਾਗਮ ਆਯੋਜਿਤ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪੰਥ ਪ੍ਰਸਿੱਧ ਪ੍ਰਚਾਰਕਾਂ, ਰਾਗੀ ਢਾਡੀ ਜਥਿਆਂ ਵੱਲੋਂ ਹਾਜ਼ਰੀ ਭਰ ਕੇ ਗੁਰ ਸੰਗਤ ਨੂੰ ਗੁਰਬਾਣੀ ਕਥਾ ਕੀਰਤਨ ਰਾਹੀ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਕੁਲਵਿੰਦਰ ਸਿੰਘ ਚਹਿਲ, ਭੋਲਾ ਸਿੰਘ ਕੁਲਾਰ, ਪ੍ਰੋਫੈਸਰ ਮੋਹਨ ਸਿੰਘ, ਬਾਬੂ ਸਿੰਗ, ਪਰਵਿੰਦਰ ਸਿੰਘ ਆਦਿ ਸੇਵਾਦਾਰ ਅਤੇ ਇਲਾਕੇ ਦੇ ਮੁਹਤਬਰ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply