Monday, October 12, 2026

ਪ੍ਰਕਾਸ਼ ਕੁਟੀਆ ਮਹੌਲੀ ਖ਼ੁਰਦ ਵਿਖੇ ਗੁਰਮਤਿ ਸਮਾਗਮ ਆਯੋਜਿਤ

ppn1310201605

ਸੰਦੌੜ, 13 ਅਕਤੂਬਰ (ਭੱਟ ਹਰਮਿੰਦਰ ਸਿੰਘ)- ਨੇੜਲੇ ਪਿੰਡ ਮਹੌਲੀ ਖ਼ੁਰਦ ਪ੍ਰਕਾਸ਼ ਕੁਟੀਆ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਹੇਠ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਦੀ ਦੇਖ ਰੇਖ ਹੇਠ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਅਵਤਾਰ ਦਿਹਾੜੇ ਅਤੇ ਸ੍ਰੀਮਾਨ ਸੱਚ ਖੰਡ ਵਾਸੀ ਸੰਤ ਬਾਬਾ ਪ੍ਰਕਾਸ਼ ਸਿੰਘ ਕਿੱਲਾ ਹਕੀਮਾਂ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਮਹਾਨ ਜਪ ਤਪ ਗੁਰਮਤਿ ਸਮਾਗਮ ਆਯੋਜਿਤ ਕਰਵਾਇਆ ਗਿਆ।ਇਸ ਮੌਕੇ ਪੰਥ ਪ੍ਰਸਿੱਧ ਪ੍ਰਚਾਰਕਾਂ, ਰਾਗੀ-ਢਾਡੀ ਜਥਿਆਂ ਵੱਲੋਂ ਸ਼ਬਦ ਕੀਰਤਨ ਵਿਚਾਰਾਂ ਰਾਹੀ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਗੁਰਸਿੱਖੀ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਬਾਬਾ ਅਵਤਾਰ ਸਿੰਘ ਵੱਲੋਂ ਸੰਗਤਾਂ ਦੇ ਦਰਸ਼ਨਾਂ ਨੂੰ ਆਏ ਮਹਾਪੁਰਖਾਂ ਅਤੇ ਉੱਘੀਆਂ ਸਮਾਜਸੇਵੀ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਕਲਿਆਣ ਦਾ ਪੁਲ, ਸੰਤ ਅਵਤਾਰ ਸਿੰਘ ਕਲਿਆਣ ਮੁੱਖ ਸੇਵਾਦਾਰ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ, ਭਾਈ ਪ੍ਰੇਮ ਸਿੰਘ ਕਲਿਆਣ, ਸੰਤ ਬਾਬਾ ਰਜਨੀਸ਼ ਸਿੰਘ ਨੱਥੂਮਾਜਰਾ, ਲੇਖਕ ਭੱਟ ਹਰਮਿੰਦਰ ਸਿੰਘ ਬਾਬਾ ਹਰਮੇਲ ਸਿੰਘ ਜਖੇਪਲ, ਜਥੇਦਾਰ ਕੁਲਵੰਤ ਸਿੰਘ, ਕਾਮਰੇਡ ਕਰਤਾਰ ਸਿੰਘ, ਭਾਈ ਹਰਪ੍ਰੀਤ ਸਿੰਘ ਹੱਥਨ, ਬਲਵੀਰ ਸਿੰਘ, ਗੁਰਮੇਲ ਸਿੰਘ ਮਹੌਲੀ ਖ਼ੁਰਦ, ਗੁਰਸੇਵਕ ਸਿੰਘ ਤੋਂ ਇਲਾਕੇ ਦੀਆਂ ਸੰਗਤਾਂ ਦਾ ਭਾਰੀ ਇਕੱਠ ਨੇ ਹਾਜ਼ਰੀ ਭਰੀ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply