Monday, September 14, 2026

ਕਰਜ਼ਾ ਮੁਕਤੀ ਮੁਹਿੰਮ ਤਹਿਤ ਪਿੰਡਾਂ ਵਿਚ 1500 ਕਰਜ਼ਾ ਪੀੜ੍ਹਤ ਕਿਸਾਨਾਂ ਦੇ ਭਰੇ ਫਾਰਮ

ppn1310201610

ਫਾਜ਼ਿਲਕਾ, 13 ਅਕਤੂਬਰ (ਵਿਨੀਤ ਅਰੋੜਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਸ਼ੁਰੂ ਕੀਤੇ ਗਏ ਕਰਜ਼ਾ ਮੁਕਤੀ ਅਭਿਆਨ ਦੇ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਡਾ. ਯਸ਼ਪਾਲ ਜੱਸੀ ਨੇ ਫਾਜ਼ਿਲਕਾ ਦੇ ਵੱਖ ਵੱਖ ਪਿੰਡਾਂ ਰਾਣਾ, ਕਬੂਲਸ਼ਾਹ, ਬਕੈਨ ਵਾਲਾ, ਮੁਹਾਰ ਸੋਨਾ, ਮੁਹਾਰ ਖੀਵਾ, ਮੁਹਾਰ ਜਮਸ਼ੇਰ, ਮਨਸਾ ਵਿਚ ਜਾਕੇ ਲਗਭਗ 1500 ਕਰਜ਼ੇ ਤੋਂ ਪੀੜ੍ਹਤ ਕਿਸਾਨਾਂ ਦ ਫਾਰਮ ਭਰੇੇ।
ਇਸ ਮੌਕੇ ਕਾਂਗਰਸ ਸਕੱਤਰ ਡਾ. ਯਸ਼ਪਾਲ ਜੱਸੀ ਨੇ ਕਿਹਾ ਕਿ ਪੰਜਾਬ ਦੇ ਜਿਸ ਕਿਸਾਨ ਨੂੰ ਅਕਾਲੀ ਭਾਜਪਾ ਸਰਕਾਰ ਨੇ ਕਰਜ਼ੇ ਦੀ ਭਾਰੀ ਪੰਡ ਹੇਠਾਂ ਦੱਬਿਆ ਹੈ ਉਸ ਕਿਸਾਨ ਨੂੰ ਕਾਂਗਰਸ ਪਾਰਟੀ ਕਰਜ਼ੇ ਤੋਂ ਮੁਕਤ ਕਰਵਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਲਈ ਰਾਜ ਵਿਚ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ਜਿਸਦੇ ਤਹਿਤ ਕਿਸਾਨਾਂ ਦੇ ਫਾਰਮ ਭਰੇ ਜਾ ਰਹੇ ਹਨ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਆਉਣ ਤੇ ਇਨ੍ਹਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕਰਜ਼ੇ ਦੇ ਕਾਰਨ ਕਿਸੇ ਵੀ ਕਿਸਾਨ ਦੀ ਜ਼ਮੀਨ ਨੂੰ ਨਿਲਾਮ ਨਹੀਂ ਹੋਣ ਦਿੱਤਾ ਜਾਵੇਗਾ, ਕਾਂਗਰਜਸ ਸਰਕਾਰ ਵਿਚ ਕਿਸਾਨਾਂ ਨੂੰ ਕਰਜ਼ਾ ਮੁਕਤ ਅਤੇ ਕੁਰਕ ਖ਼ਤਮ ਕਰਕੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਉਚਿਤ ਭਾਅ ਦੁਆਏ ਜਾਣਗੇ। ਉਨ੍ਹਾਂ ਕਿਹਾ ਕਿ ਕਈ ਪਿੰਡਾਂ ਦਾ ਦੋਰਾ ਕਰੇਕ ਲਗਭਗ 1500 ਕਰਜ਼ਾ ਪੀੜ੍ਹ ਕਿਸਾਨਾਂ ਦੇ ਫਾਰਮ ਭਰੇ ਜਾ ਚੁੱਕੇ ਹਨ ਅਤੇ ਇਸ ਮੁਹਿੰਮ ਨੂੰ ਜਾਰੀ ਰਖਦੇ ਹੌਏ ਹੋਰਨਾਂ ਪਿੰਡਾਂ ਵਿਚ ਉਨ੍ਹਾਂ ਦੀ ਟੀਮ ਵੱਲੋਂ ਕਿਸਾਨਾਂ ਦੇ ਫਾਰਮ ਭਰੇ ਜਾ ਰਹੇ ਹਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply