Friday, October 16, 2026

ਜਿਲਾ ਪੱਧਰੀ ਟੇਬਲ ਟੈਨਿਸ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਪਹਿਲੇ ਸਥਾਨ ‘ਤੇ

ppn1310201618

ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ ਸੱਗੂ) – ਦੋ ਦਿਨਾ ਜਿਲਾ ਪੱਧਰੀ ਸਕੂਲ ਟੇਬਲ ਟੈਨਿਸ ਖੇਡਾਂ ਦਾ ਆਯੋਜਨ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਕਰਵਾਇਆ ਜਾ ਰਿਹਾ ਹੈ । ਪਹਿਲੇ ਦਿਨ ਦੇ ਖੇਡ ਮੁਕਾਬਲੇ ਵਿੱਚ ਜੀ. ਟੀ ਰੋਡ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ।ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਦੂਜੇ ਨੰਬਰ ‘ਤੇ ਰਿਹਾ ਜਦਕਿ ਸਪਰਿੰਗ ਡੇਲ ਸਕੂਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਸਕੂਲ ਦੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਨੇ ਦੱਸਿਆ ਕਿ ਨਵਸੀਰਤ ਕੌਰ, ਪਾਹੁਲਦੀਪ ਕੌਰ ਅਤੇ ਪਵਨੀਤ ਕੌਰ ਨੇ ਕੋਚ ਅਸ਼ੋਕ ਕੁਮਾਰ ਅਤੇ ਚਰਨਜੀਤ ਸਿੰਘ ਬਾਵਾ ਦੀ ਅਗਵਾਈ ਵਿੱਚ ਖੇਡ ਕੇ ਜਿੱਤ ਪ੍ਰਾਪਤ ਕੀਤੀ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ, ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਜੇਤੂ ਟੀਮ ਦੇ ਖਿਡਾਰੀਆਂ ਅਤੇ ਕੋਚ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੋਕੇ ਸ਼੍ਰੀਮਤੀ ਸਰਬਜੀਤ ਕੌਰ, ਸ਼੍ਰੀਮਤੀ ਗੁਰਵਿੰਦਰ ਕੌਰ, ਭੁਪਿੰਦਰ ਸਿੰਘ, ਸ਼੍ਰੀਮਤੀ ਨਿਸ਼ਚਿੰਤ ਕੌਰ ਵੀ ਹਾਜਰ ਸਨ ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply