ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਰ ਐਸ ਐਸ ਵੱਲੋਂ ਜਲੰਧਰ ਸ਼ਹਿਰ ਦੇ ਮਾਡਲ ਹਾਊਸ ਦੁਸਹਿਰਾ ਗਰਾਊਂਡ ਵਿਖੇ ਗਾਤਰੇ ਅਤੇ ਕਿਰਪਾਨ ਦੀ ਤਰਜ਼ ‘ਤੇ ਛੁਰੀਆਂ ਪਾ ਕੇ ਮੋਟਰ ਸਾਈਕਲਾਂ ‘ਤੇ ਮਾਰਚ ਕੱਢਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਗਾਤਰਾ ਅਤੇ ਕਿਰਪਾਨ ਸਿੱਖ ਪਹਿਰਾਵੇ ਦਾ ਇਕ ਅਹਿਮ ਹਿੱਸਾ ਹੈ ਜੋ ਦਸਮ ਪਾਤਸ਼ਾਹ ਜੀ ਵੱਲੋਂ 1699 ਦੀ ਵਿਸਾਖੀ ਸਮੇਂ ਸੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਸਾਜਨਾ ਸਮੇਂ ਸਿੱਖ ਦੇ ਸਿੰਘ ਸੱਜਣ ਸਮੇਂ ਲਾਜ਼ਮੀ ਕੀਤੇ ਗਏ।ਉਨ੍ਹਾਂ ਕਿਹਾ ਕਿ ਇਸ ਦੇ ਧਾਰਨੀ ਬਣਨ ਸਮੇਂ ਸਿੱਖ ਧਰਮ ਦੀ ਇਕ ਧਾਰਮਿਕ ਪ੍ਰਕਿਰਿਆ ਵਿਚੋਂ ਲੰਘਣਾ ਜ਼ਰੂਰੀ ਹੈ ਅਤੇ ਉਹ ਅੰਮ੍ਰਿਤ ਪਾਨ ਕਰਨ ਦੀ ਪ੍ਰਕਿਰਿਆ ਹੈ।ਸਿੱਖ ਸਿਧਾਂਤਾਂ ਨਾਲ ਖਿਲਵਾੜ ਕਰਕੇ ਕਿਸੇ ਵੱਲੋਂ ਸਿੱਖ ਕਕਾਰਾਂ ਦੀ ਤੌਹੀਨ ਕਰਨੀ ਵੱਡੀ ਭੁੱਲ ਹੈ, ਜੋ ਆਰ ਐਸ ਐਸ ਦੇ ਮੈਂਬਰਾਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਰ ਐਸ ਐਸ ਵੱਲੋਂ ਜਾਣ ਬੁੱਝ ਕੇ ਪੰਜਾਬ ਦੇ ਸ਼ਾਂਤ ਮਈ ਮਾਹੌਲ ਨੂੰ ਲਾਂਬੂ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਆਰ ਐਸ ਐਸ ਦੀ ਇਸ ਘਿਨਾਉਣੀ ਕਰਤੂਤ ਤੋਂ ਪੂਰੇ ਸਿੱਖ ਸਮੁਦਾਏ ਵਿੱਚ ਰੋਸ ਤੇ ਰੋਹ ਪਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਆਰ ਐਸ ਐਸ ਕਾਰਕੁੰਨਾ ਖਿਲਾਫ ਸਿੱਖ ਭਾਵਨਾਵਾਂ ਨਾਲ ਖਿਲਵਾੜ ਦੇ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਜਾਵੇ ਤੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਆਰ ਐਸ ਐਸ ਦਾ ਕੋਈ ਵੀ ਕਾਰਕੁੰਨ ਅਜਿਹੀ ਹਿਮਾਕਤ ਕਰਨ ਦੀ ਹਿੰਮਤ ਨਾ ਕਰੇ।
Check Also
ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …
Punjab Post Daily Online Newspaper & Print Media