Thursday, March 26, 2026

’ਸਰਬੱਤ ਦਾ ਭਲਾ’ ਬਠਿੰਡਾ ਇਕਾਈ ਵਲੋੋਂ ਪੈਨਸ਼ਨਰਾਂ ਤੇ ਅੰਗਹੀਣਾਂ ਨੂੰ ਮਾਇਕ ਸਹਾਇਤਾ

ppn1410201605

ਬਠਿੰਡਾ, 14 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਵਿਚ ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ”ਸਰਬੱਤ ਦਾ ਭਲਾ” ਬਠਿੰਡਾ  ਇਕਾਈ ਵਲੋਂ ਟਰਸੱਟ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ. ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਲੋਂ ਹਰ ਮਹੀਨੇ ਦੀ ਮਹੀਨੇ ਵਿਸ਼ੇਸ਼ ਮਾਇਕ ਸਹਾਇਤਾ ਗਰੀਬ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਅਤੇ ਅੰਗਹੀਣਾਂ ਨੂੰ ਇਕਾਈ ਵਲੋ ਸਤਬੰਰ ਮਹੀਨੇ ਦੀ ਮਾਇਕ ਸਹਾਇਤਾ ਦਾ ਚੈਂਕ ਦਿੱਤਾ ਗਿਆ। ਇਸ ਤੋਂ ਇਲਾਵਾ ਬਠਿੰਡਾ ਕੇਂਦਰੀ ਜੇਲ੍ਹ ਵਿਚ ਕੈਦੀਆਂ ਦੇ ਪੜ੍ਹਣ ਲਈ ਕਿਤਾਬਾਂ ਦਾ ਸੈਂਟ ਵੀ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਜੇਲ੍ਹ ਨੂੰ ਦਿੱਤਾ ਗਿਆ।ਇਕਾਈ ਮੈਂਬਰਾਂ ਲਛਮਣ ਸਿੰਘ, ਐਚ.ਪੀ.ਸਿੰਘ ਧਵਨ, ਕਰਤਾਰ ਸਿੰਘ ਜੱਜ ਆਦਿ ਤੋਂ ਇਲਾਵਾ ਹੋਰ ਵੀ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply