Sunday, June 28, 2026

ਵਿਸ਼ਵ ਕਬੱਡੀ ਕੱਪ-2016 ਦੇ ਮੈਚ ਇਸ ਵਾਰ ਰਣੀਕੇ ਵਿਖੇ ਖੇਡੇ ਜਾਣਗੇ – ਸੰਧੂ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਵਿਸ਼ਵ ਕਬੱਡੀ ਕੱਪ-2016 ਤਹਿਤ 8 ਨਵੰਬਰ, 2016 ਨੂੰ ਅੰ੍ਰਿਮਤਸਰ ਦੇ ਰਣੀਕੇ ਪਿੰਡ ਵਿੱਚ ਸ਼ਹੀਦ ਦਲਜੀਤ ਸਿੰਘ ਸਟੇਡੀਅਮ ਵਿਖੇ ਕਬੱਡੀ ਕੱਪ ਦੇ ਮੈਚ ਕਰਵਾਏ ਜਾ ਰਹੇ ਹਨ।ਅੱਜ ਮੈਚਾਂ ਸਬੰਧੀ ਤਿਆਰੀਆਂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਤੇਜਿੰਦਰਪਾਲ  ਸਿੰਘ ਸੰਧੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਅਤੇ ਕਬੱਡੀ ਕੱਪ ਦੀ ਤਿਆਰੀ ਲਈ ਡਿਊਟੀਆਂ ਲਗਾਈਆਂ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਮੈਚਾਂ ਨੂੰ ਵੇਖਣ ਵਾਸਤੇ ਵੱਡੀ ਗਿਣਤੀ ਵਿੱਚ ਆਉਣ ਵਾਲੇ ਖੇਡ ਪ੍ਰੇਮੀਆਂ ਦੀ ਆਮਦ ਨੂੰ ਮੁੱਖ ਰੱਖਦਿਆਂ ਟੂਰਨਾਮੈਂਟ ਦੇ ਆਯੋਜਨ, ਵਹੀਕਲ ਪਾਰਕਿੰਗ, ਦਰਸ਼ਕਾਂ ਦੇ ਬੈਠਣ ਦਾ ਇੰਤਜਾਮ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਆਦਿ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ।ਉਹਨਾਂ ਨੇ ਇਹਨਾਂ ਕਮੇਟੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਟੂਰਨਾਮੈਂਟ ਦੀ ਸਫਲਤਾ ਵਾਸਤੇ ਆਪਣੀਆਂ ਡਿਊਟੀ ਨੂੰ ਮਿਹਨਤ ਅਤੇ ਲਗਨ ਨਾਲ ਕਰਨ ।
ਵਧੀਕ  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ 8 ਨਵੰਬਰ, 2016 ਨੂੰ ਹੋਣ ਵਾਲੇ ਮੈਚ ਦੁਪਹਿਰ 12-00 ਵਜੇ ਤੋਂ ਸ਼ੁਰੂ ਹੋਣਗੇ ਅਤੇ ਇਸ ਮੌਕੇ ਖੇਡ ਪ੍ਰੇਮੀਆਂ ਦੇ ਮੰਨੋਰੰਜਨ ਵਾਸਤੇ ਉੱਘੇ ਗਾਇਕ ਵੀ ਆਪਣੀ ਕਲਾ ਦਾ ਮੁਜ਼ਾਹਰਾ ਕਰਨਗੇ।ਉਹਨਾਂ ਦੱਸਿਆ ਕਿ ਇਹਨਾਂ ਕਬੱਡੀ ਮੁਕਾਬਲਿਆਂ ਨੂੰ ਦੇਖਣ ਲਈ ਦਰਸ਼ਕਾਂ ਨੂੰ ਖੁੱਲਾ ਸੱਦਾ ਹੈ ਅਤੇ ਉਹਨਾਂ ਦੇ ਬੈਠਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹਨਾਂ ਮੈਚਾਂ ਦਾ ਆਨੰਦ ਲੈਣ ਲਈ ਉਹ ਵੱਡੀ ਗਿਣਤੀ ਵਿੱਚ ਹੁਮ-ਹੁੰਮਾ ਕੇ ਪਹੁੰਚਣ।ਇਸ ਮੌਕੇ ਐਸ.ਡੀ.ਐਮ ਸ੍ਰੀ ਰਾਜੇਸ਼ ਸ਼ਰਮਾ, ਐਸ:ਡੀ:ਐਮ ਬਾਬਾ ਬਾਕਲਾ ਸ੍ਰੀ ਤੇਜਦੀਪ ਸਿੰਘ ਸੈਣੀ, ਐਸ.ਡੀ.ਐਮ ਅਜਨਾਲਾ ਮੈਡਮ ਅਨੂਪ੍ਰੀਤ ਕੌਰ, ਸਹਾਇਕ ਕਮਿਸ਼ਨਰ ਸ੍ਰੀ ਵਿਕਾਸ, ਜਿਲਾ ਖੇਡ ਅਫਸਰ ਸ੍ਰੀਮਤੀ ਹਰਪਾਲਜੀਤ ਕੌਰ  ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply