Sunday, June 28, 2026

ਸੇਵਾ ਅਧਿਕਾਰ ਕਮਿਸ਼ਨਰਾਂ ਵੱਲੋਂ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ

ਹਰੇਕ ਨਾਗਰਿਕ ਦਾ ਕੰਮ ਸਮੇਂ ਸਿਰ ਕੀਤਾ ਜਾਵੇ

ppn1410201613

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ)- ਸੇਵਾ ਅਧਿਕਾਰ ਕਮਿਸ਼ਨ ਪੰਜਾਬ ਦੇ ਕਮਿਸ਼ਨਰਾਂ ਸ੍ਰੀ ਪੰਕਜ ਮਹਾਜਨ  ਅਤੇ ਲਖਵਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ ਕੀਤਾ ਅਤੇ ਜਿਲ੍ਹੇ ਵਿੰਚ ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਵੱਖ ਵੱਖ ਸੇਵਾਵਾਂ ਦਾ ਜਾਇਜਾ ਲਿਆ।ਇਸ ਮੌਕੇ ਉਕਤ ਕਮਿਸਨਰਾਂ ਨੇ ਜਿਲ੍ਹਾ ਪ੍ਰਸਾਸ਼ਨ ਦੇ  ਉਚ ਪੱਧਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੇਵਾ ਕੇਂਦਰਾਂ ਵਿੱਚ ਜਾ ਕੇ ਮੌਕਾ ਵੀ ਦੇਖਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮਹਾਜਨ ਨੇ ਕਿਹਾ ਕਿ ਸੇਵਾ ਅਧਿਕਾਰ ਕਾਨੂੰਨ ਤਹਿਤ ਹਰ ਨਾਗਰਿਕ ਨੂੰ ਸਰਕਾਰੀ ਸ ੇਵਾ ਨਿਯਮਤ ਸਮੇਂ ਵਿੱਚ ਲੈਣ ਦਾ ਅਧਿਕਾਰ ਹੈ ਅਤੇ ਇਸ ਵਿੱਚ ਕੁਤਾਹੀ ਕਰਨ ਵਾਲੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਵਾਸਤੇ ਹਰੇਕ ਸੇਵਾ ਦਾ ਸਮਾਂ ਨਿਰਧਾਰਤ ਕੀਤਾ ਹੈ ਅਤੇ ਉਸ ਅਨੁਸਾਰ ਹੀ ਸੇਵਾਵਾਂ ਦਿੱਤੀਆਂ ਜਾਂਣੀਆਂ ਯਕੀਨੀ ਬਣਾਈਆਂ ਜਾਣ। ਕਮਿਸ਼ਨਰ ਲਖਵਿੰਦਰ ਸਿੰਘ ਨੇ ਇਸ ਮੌਕੇ ਹਰੇਕ ਸੇਵਾ ਕੇਂਦਰ, ਸਾਂਝ ਕੇਂਦਰ ਅਤੇ ਸੁਵਿਧਾ ਕੇਂਦਰ ਦੇ ਬਾਹਰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਦਰਸਾਉਂਦੇ ਬੋਰਡ ਲਗਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਅਕਸਰ ਕਈ ਵਾਰ ਲੋਕ ਸੁਵਿਧਾ ਕੇਂਦਰਾਂ ਦੀਆਂ ਵੱਡੀਆਂ ਲਾਈਨਾਂ ਵਿੱਚ ਕਿੰਨਾਂ ਸਮਾਂ ਖੜੇ ਰਹਿੰਦੇ ਹਨ ਅਤੇ ਪਤਾ ਲੱਗਦਾ ਹੈ ਕਿ ਇਹ ਕੰਮ ਤਾਂ ਸੇਵਾ ਕੇਂਦਰ ਵਿੱਚ ਅਸਾਨੀ ਨਾਲ ਹੋ ਜਾਣਾ ਸੀ।  ਇਸ ਲਈ ਇਹ ਜਰੂਰੀ ਹੈ ਕਿ ਹਰੇਕ ਕੇਂਦਰ ਦੇ ਬਾਹਰ ਉਥੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਬੋਰਡ ਤੇ ਡਿਸਪਲੇ ਕੀਤਾ ਜਾਵੇ।
ਸ੍ਰੀ ਮਹਾਜਨ ਅਤੇ ਸ੍ਰੀ ਲਖਵਿੰਦਰ ਸਿੰਘ ਨੇ ਸੇਵਾ ਕੇਂਦਰਾਂ ਵਿੱਚ ਚੱਲ ਰਹੇ ਕੰਮਾਂ ਦਾ ਵੇਰਵਾ ਜਾਨਣ ਲਈ ਉਕਤ ਕੇਂਦਰਾਂ ਦਾ ਦੌਰਾ ਵੀ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ, ਐਸ:ਡੀ:ਐਮ ਸ੍ਰੀ ਰਾਜੇਸ਼ ਸ਼ਰਮਾ, ਐਸ:ਡੀ:ਐਮ ਬਾਬਾ ਬਕਾਲਾ ਤੇਜਦੀਪ ਸਿਘ ਸੈਣੀ, ਐਸ:ਡੀ:ਐਮ ਅਜਨਾਲਾ ਮੈਡਮ ਅਨੂਪ੍ਰੀਤ ਕੌਰ, ਸਹਾਇਕ ਕਮਿਸ਼ਨਰ ਸ੍ਰੀ ਵਿਕਾਸ  ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply