ਫਾਜ਼ਿਲਕਾ, 14 ਅਕਤੂਬਰ (ਵਿਨੀਤ ਅਰੋੜਾ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮਿਡ ਡੇ ਮੀਲ ਸਕੀਮ ਤਹਿਤ ਸਮੂਹ ਪੰਜਾਬ ਦੇ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਦਿੱਤਾ ਜਾਂਦਾ ਹੈ।ਜਿਸ ਸਬੰਧੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵੱਲੋਂ ਪ੍ਰੋਰਟਲ ਰਾਹੀਂ ਸਕੂਲ ਮੁੱਖੀਆਂ ਨੂੰ ਮਿਡ ਡੇ ਮੀਲ ਦੇ ਰੋਜ਼ਾਨਾ ਸਟੇਟਸ ਸਬੰਧੀ ਐਸਐਮਐਸ ਭੇਜਣ ਦੇ ਹੁਕਮ ਜਾਰੀ ਕੀਤੇ ਹੋਏ ਸਨ। ਜਿਨ੍ਹਾਂ ਸਬੰਧੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵੱਲੋਂ ਐਸਐਮਐਸ ਕਰਨ ਸਬੰਧੀ ਵੱਖ ਵੱਖ ਅਧਿਆਪਕ ਯੂਨੀਅਨ ਵੱਲੋਂ ਸਹਿਯੋਗ ਨਾ ਕਰਨ ਦੇ ਚਲਦਿਆਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ ਨੂੰ ਪੱਤਰ ਜਾਰੀ ਕਰਦਿਆਂ ਕਿਹਾ ਹੈ ਕਿ ਮਿਡ ਡੇ ਮੀਲ ਐਸਐਮਐਸ ਸਕੂਲਾਂ ਵੱਲੋਂ ਨਾ ਭੇਜਣ ਸਬੰਧੀ ਅਡੀਸ਼ਨਲ ਮੁੱਖ ਸਕੱਤਰ ਸਕੂਲ ਸਿੱਖਿਆ ਡਾ. ਜੀ ਵਜਰਾਲਿੰਗਮ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਹੈ ਅਤੇ ਅਡੀਸ਼ਨਲ ਮੁੱਖ ਸਕੱਤਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਜਿਨਾਂ ਸਕੂਲ ਮੁੱਖੀਆਂ ਵੱਲੋਂ ਮਿਡੇ ਡੇ ਮੀਲ ਸਬੰਧੀ ਐਸਐਮਐਸ ਨਹੀਂ ਕੀਤਾ ਜਾ ਰਿਹਾ ਉਨ੍ਹਾਂ ਸਕੂਲ ਮੁੱਖੀਆਂ ਨੂੰ ਸਬੰਧਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਜ਼ਿਲ੍ਹਾ ਮਿਡ ਡੇ ਮੀਲ ਕੋਆਰਡੀਨੇਟਰ ਐਸਐਮਐਸ ਭੇਜਨ ਲਈ ਸਖ਼ਤ ਹਦਾਇਤਾਂ ਜਾਰੀ ਕਰ ਦੇਣ ਅਤੇ ਹਦਾਇਤਾਂ ਜਾਰੀ ਕਰਨ ਮਗਰੋਂ ਮੁੱਖ ਦਫ਼ਤਰ ਡੀਜੀਐਸਈ ਮੋਹਾਲੀ ਨੂੰ ਵੀ ਦੱਸਿਆ ਜਾਵੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media