Sunday, April 5, 2026

ਮਗਨਰੇਗਾ ਕਰਮਚਾਰੀਆਂ ਨੇ ਮੰਗਾਂ ਸਬੰਧੀ ਲਗਾਇਆ ਧਰਨਾ

16 ਅਕਤੂਬਰ ਨੂੰ ਅਮ੍ਰਤਸਰ ਵਿਚ ਝੰਡਾ ਮਾਰਚ ਅਤੇ 23 ਨੂੰ ਲੰਬੀ ਵਿਚ ਦਿੱਤਾ ਜਾਵੇਗਾ ਧਰਨਾ

ppn1410201617
ਫਾਜ਼ਿਲਕਾ, 14 ਅਕਤੂਬਰ (ਵਿਨੀਤ ਅਰੋੜਾ)- ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਅੱਜ ਆਪਣੀਆਂ ਮੰਗਾਂ ਨੂੰੂ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸੂਬਾਈ ਜਨਰਲ ਸਕੱਤਰ ਅਮ੍ਰਤਪਾਲ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸਨੀ ਕੁਮਾਰ ਨੇ ਦੱਸਿਆ ਕਿ ਮਗਨਰੇਗਾ ਕਰਮਚਾਰੀਆਂ ਵੱਲੋਂ 13 ਅਕਤੂਬਰ ਨੂੰ ਬਠਿੰਡਾ ਵਿਚ ਦਿੱਤੇ ਗਏ ਧਰਨੇ ਵਿਚ ਬਠਿੰਡਾ ਪ੍ਰਸ਼ਾਸਨ ਨੇ ਜਿੰਮੇਵਾਰੀ ਲਈ ਹੈ ਕਿ ਜਿਨ੍ਹਾਂ ਮਗਨਰੇਗਾ ਕਰਮਚਾਰੀਆਂ ਦੇ ਖਿਲਾਫ਼ 307 ਦੇ ਝੂਠੇ ਪਰਚੇ ਦਰਜ਼ ਕੀਤੇ ਗੲੈ ਹਨ ਉਹ ਰੱਦ ਕੀਤੇ ਜਾਣਗੇ ਅਤੇ ਮੰਗਲਵਾਰ ਤੱਕ ਮਗਨਰੇਗਾ ਦੇ 2 ਕਰਮਚਾਰੀਆਂ ਨੂੰ ਰਿਹਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਆਪਣੇ ਵਾਅਦੇ ਤੋਂ ਪਿੱਛੇ ਹਟਿਆ ਤਾਂ ਮਗਨਰੇਗਾ ਕਰਮਚਾਰੀਆਂ ਵੱਲੋਂ ਵੱਡੇ ਪੱਧਰ ਤੇ ਗੁਪਤ ਐਕਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 16 ਅਕਤੂਬਰ ਨੂੰ ਅਮ੍ਰਿਤਸਰ ਵਿਚ ਝੰਡਾ ਮਾਰਚ ਕੀਤਾ ਜਾਵੇਗਾ ਅਤੇ 23 ਅਕਤੂਬਰ ਨੂੰ ਲੰਬੀ ਵਿਚ ਵੱਡੇ ਪੱਧਰ ਤੇ ਧਰਨਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਲੱਖਾਂ ਨੌਕਰੀਆਂ ਦੇਣ ਵਾਲੀ ਪੰਜਾਬ ਸਰਕਾਰ ਮਗਨਰੇਗਾ ਸਕੀਮ ਦੇ ਤਹਿਤ ਲੱਗੇ ਕੰਟਰੈਕਟ ਕਰਮਚਾਰੀਆਂ ਤੇ ਆਪਣਾ ਤਿੱਖਾ ਕੁਹਾੜਾ ਚਲਾਉਂਦੇ ਹੋਏ ਪੰਚਾਇਤ ਵਿਭਾਗ ਵੱਲੋਂ ਮਗਨਰੇਗਾ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੱਦ ਕਰਨ ਦਾ ਜੋ ਪੱਤਰ ਜਾਰੀ ਕੀਤਾ ਗਿਆ ਹੈ ਉਸਦਾ ਮਨਗਰੇਗਾ ਕਰਮਚਾਰੀ ਯੂਨੀਅਨ ਪੰਜਾਬ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਕਤ ਪੱਤਰ ਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਯੂਨੀਅਨ ਮੈਂਬਰਾਂ ਨੂੰ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਪੱਕਾ ਨਹੀਂ ਕਰਦੀ ਤਦ ਤੱਕ ਸੰਘਰਸ਼ ਜਾਰੀ ਰਹੇਗਾ। ਧਰਨੇ ਦੌਰਾਨ ਕਰਮਚਾਰੀਆਂ ਨੇ ਸਰਕਾਰ ਦੇ ਖਿਲਾਫ਼ ਨਾਅਰੇਬਾਜੀ ਕਰਕੇ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਰਾਜਪਾਲ ਫਾਜ਼ਿਲਕਾ, ਸੁਨੀਲ ਕੁਮਾਰ ਅਰਨੀਵਾਲਾ, ਸੰਜੀਵ ਕੁਮਾਰ ਅਬੋਹਰ, ਬਲਦੇਵ ਸਿੰਘ ਜਲਾਲਾਬਾਦ, ਖੇਮ ਚੰਦ ਖੂਈਆਂ ਸਰਵਰ, ਪ੍ਰਿਯੰਕਾ ਅਰਨੀਵਾਲਾ, ਅਰੁਣ ਮੋਂਗਾ, ਗੋਰਵ ਸਚਦੇਵਾ, ਸੁਰਿੰਦਰ ਜਲਾਲਾਬਾਦ, ਅਸ਼ੋਕ ਕੁਮਾਰ, ਮੋਹਿਤ ਖੂਈਆਂ ਸਰਵਰ ਮੋਹਿਤ ਅਰਨੀਵਾਲਾ, ਸੰਦੀਪ ਸਿੰਘ ਅਰਨੀਵਾਲਾ, ਰਜੇਸ਼, ਨੀਲਮ, ਵੀਨਸ ਅਬੋਹਰ, ਅੰਜੂ ਖੂਈਆਂ ਸਰਵਰ, ਸੰਜੀਵ ਕੁਮਾਰ, ਸਵਰਸ਼ਾ ਰਾਣੀ, ਰੋਹਿਨੀ ਬਠਲਾ ਬਲਾਕ ਫਾਜ਼ਿਲਕਾ ਹਾਜ਼ਰ ਸਨ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply