
ਫਾਜ਼ਿਲਕਾ, 14 ਅਕਤੂਬਰ (ਵਿਨੀਤ ਅਰੋੜਾ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚਿਮਨੇਵਾਲਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਮਰਸ ਮੁਕਾਬਲੇ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਿੰਸੀਪਲ ਰੇਣੂ ਬਾਲਾ ਨੇ ਸਵੇਰ ਦੀ ਸਭਾ ਵਿਚ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਸੁਖਬੀਰ ਸਿੰਘ ਬੱਲ ਦੇ ਹੁਕਮਾਂ ਤੇ ਜ਼ਿਲ੍ਹਾ ਪੱਧਰੀ ਵਿਗਿਆਨ ਕਾਮਰਸ ਮੁਕਾਬਲੇ ਵਿਚ ਸਕੂਲ ਦੀਆਂ ਵਿਦਿਆਰਥਾ ਸਤਵੀਰ ਕੌ, ਪੂਜਾ ਰਾਣੀ, ਨੈਨਸੀ, ਭੁਪਿੰਦਰ ਕੌਰ ਅਤੇ ਪਵਨਦੀਪ ਕੌਰ ਨੇ ਹਿੱਸਾ ਲਿਆ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ। ਜਿਨ੍ਹਾਂ ਨੂੰ ਸਕੂਲ ਅਧਿਆਪਕਾ ਸ਼ਵੇਤਾ ਸ਼ਰਮਾ ਵੱਲੋਂ ਤਿਆਰੀ ਕਰਵਾਈ ਗਈ ਸੀ। ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਟੀਮ ਇੰਚਾਰਜ਼ ਅਤੇ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਟੀਮ ਰਾਜ ਪੱਧਰ ਤੇ ਸਕੂਲ ਚਿਮਨੇਵਾਲਾ ਦੀ ਅਗਵਾਈ ਕਰੇਗੀ। ਇਸ ਮੌਕੇ ਲੈਕਚਰਾਰ ਕ੍ਰਿਸ਼ਨ ਕੁਮਾਰ, ਪੀਟੀਆਈ ਅਸ਼ੋਕ ਕੁਮਾਰ, ਮਮਤਾ ਰਾਣੀ, ਸ਼ਵੇਤਾ ਸ਼ਰਮਾ ਐਤ ਹੋਰ ਅਧਿਆਪਕ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media