Saturday, June 27, 2026

ਬੀਬੀ ਸੁਰਜੀਤ ਕੌਰ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖੰਡੇ ਸਮੇਤ ਸੋਨੇ ਦੇ ਹਾਰ ਕੀਤਾ ਭੇਟ

ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਨੇ ਨਿਮਾਣੀ ਕੋਲੋਂ ਆਪ ਸੇਵਾ ਲਈ- ਬੀਬੀ ਸੁਰਜੀਤ ਕੌਰ

ppn1410201623
ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਰੱਖਣ ਵਾਲੀ ਸੇਵਾ ਦੀ ਮੂਰਤ ਬੀਬੀ ਸੁਰਜੀਤ ਕੌਰ ਮੁੰਬਈ ਨਿਵਾਸੀ ਵੱਲੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰੇਰਣਾ ਸਦਕਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖੰਡੇ ਸਮੇਤ ਸੋਨੇ ਦੇ ਹਾਰ (ਸਿਹਰਾ ਪੱਟੀ) ਦੀ ਸੇਵਾ ਕਰਵਾਈ ਗਈ।ਇਸ ਮੌਕੇ ਭਾਈ ਸਤਨਾਮ ਸਿੰਘ ਅਰਦਾਸੀਆਂ ਨੇ ਅਰਦਾਸ ਕੀਤੀ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਬੀਬੀ ਸੁਰਜੀਤ ਕੌਰ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ।
ਇਸ ਉਪਰੰਤ ਦਫਤਰ ਸ਼ੋ੍ਰਮਣੀ ਕਮੇਟੀ ਵਿਖੇ ਬੀਬੀ ਸੁਰਜੀਤ ਕੌਰ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਰੋਪਾਓ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਨੇ ਆਪ ਕਿਰਪਾ ਕਰਕੇ ਬੀਬੀ ਸੁਰਜੀਤ ਕੌਰ ਤੋਂ ਇਹ ਸੇਵਾ ਲਈ ਹੈ।ਉਨ੍ਹਾਂ ਕਿਹਾ ਕਿ ਬੀਬੀ ਜੀ ਵੱਲੋਂ 985 ਗ੍ਰਾਮ 24 ਕੈਰੇਟ ਸੋਨੇ ਵਿੱਚ ਤਕਰੀਬਨ 32 ਲੱਖ ਰੁਪਏ ਦੀ ਲਾਗਤ ਨਾਲ ਖੰਡੇ ਸਮੇਤ ਸੋਨੇ ਦਾ ਹਾਰ ਤਿਆਰ ਕਰਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਬੀਬੀ ਜੀ ਨੇ ਇਸ ਤੋਂ ਪਹਿਲਾਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਸੋਨੇ ਦੇ ਛੱਬੇ ਤੇ ਝਾਲਰਾਂ ਦੀ ਸੇਵਾ ਕਰਵਾਈ ਹੈ ਜੋ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਚੰਦੋਏ ਦੇ ਨਾਲ ਲਗਦੇ ਹਨ।ਉਨ੍ਹਾਂ ਕਿਹਾ ਕਿ ਬੀਬੀ ਜੀ ਵੱਲੋਂ ਹੀਰੇ ਜੜੇ ਤੇ ਸੋਨੇ ਦੇ ਦੋ ਚੌਰ ਸਾਹਿਬ, ਹੁਕਮਨਾਮੇ ਵਾਲਾ ਚਾਂਦੀ ਦਾ ਬੋਰਡ, ਸੋਨੇ ਵਿੱਚ ਜੜ੍ਹਿਆ ਸ਼ਬਦ ‘ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ’ ਤੇ ‘ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ॥’ 510 ਗ੍ਰਾਮ ਪਿਉਰ 24 ਕੈਰੇਟ ਸੋਨੇ ਵਿੱਚ ਤਕਰੀਬਨ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਗੁਰਬਾਣੀ ਦੇ ਸ਼ਬਦ ਦੀ ਪੰਕਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਦੁਆਰ ਉੱਪਰ ਲਗਵਾਈ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਕਿਰਪਾ ਕਰਨ ਬੀਬੀ ਸੁਰਜੀਤ ਕੌਰ ਨੂੰ ਤੰਦਰੁਸਤੀ ਬਖਸ਼ਣ ਤੇ ਉਨ੍ਹਾਂ ਤੋਂ ਅੱਗੋਂ ਵੀ ਇਸੇ ਤਰ੍ਹਾਂ ਸੇਵਾ ਲੈਂਦੇ ਰਹਿਣ।ਉਨ੍ਹਾਂ ਕਿਹਾ ਕਿ ਬੀਬੀ ਸੁਰਜੀਤ ਕੌਰ ਦਾ ਸਪੁੱਤਰ ਜੋ ਅਕਾਲ ਪੁਰਖ ਦੇ ਭਾਣੇ ਅਨੁਸਾਰ ਅਕਾਲ ਚਲਾਣਾ ਕਰ ਗਿਆ ਹੈ ਸਤਿਗੁਰੂ ਉਸ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ, ਜਨਮ ਮਰਨ ਦੇ ਗੇੜ ਤੋਂ ਬਚਾਉਣ।ਉਨ੍ਹਾਂ ਕਿਹਾ ਕਿ ਅਕਾਲ ਪੁਰਖ ਬੀਬੀ ਜੀ ਨੂੰ ਸਦਾ ਚੜ੍ਹਦੀਆਂ ਕਲਾ ਵਿੱਚ ਰੱਖਣ ਤੇ ਇਹ ਸਦਮਾ ਬਰਦਾਸ਼ਤ ਕਰਨ ਦਾ ਬਲ ਬਖਸ਼ਣ।ਬੀਬੀ ਸੁਰਜੀਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦਾ ਤਹਿ ਦਿਲੋਂ ਸ਼ੁਕਰਾਨਾ ਕਰਦੀ ਹਾਂ ਜਿਨ੍ਹਾਂ ਨਿਮਾਣੀ ਕੋਲੋਂ ਇਹ ਸੇਵਾ ਲਈ ਹੈ।ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਹੈ ਕਿ ਜਦੋਂ ਤੀਕ ਮੇਰੇ ਸੁਆਸ ਹਨ ਮੇਰੇ ‘ਤੇ ਕਿਰਪਾ ਕਰਨ ਤੇ ਇਸੇ ਤਰ੍ਹਾਂ ਸੇਵਾ ਲੈਣ ਦਾ ਬਲ ਬਖ਼ਸ਼ਦੇ ਰਹਿਣ। ਇਸ ਮੌਕੇ ਡਾ. ਰੂਪ ਸਿੰਘ ਸਕੱਤਰ, ਦਿਲਜੀਤ ਸਿੰਘ ਬੇਦੀ, ਡਾ. ਪਰਮਜੀਤ ਸਿੰਘ ਸਰੋਆ,  ਬਲਵਿੰਦਰ ਸਿੰਘ ਜੌੜਾਸਿੰਘਾ, ਪ੍ਰਤਾਪ ਸਿੰਘ ਤੇ  ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸੁਲੱਖਣ ਸਿੰਘ ਤੇ ਰਘਬੀਰ ਸਿੰਘ ਮੰਡ ਮੈਨੇਜਰ, ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸਕੱਤਰ ਸਿੰਘ,  ਜਗਜੀਤ ਸਿੰਘ, ਕੁਲਵਿੰਦਰ ਸਿੰਘ ‘ਰਮਦਾਸ’ ਤੇ ਹਰਜੀਤ ਸਿੰਘ ਲਾਲੂਘੁੰਮਣ ਮੀਤ ਸਕੱਤਰ, ਸੁਖਰਾਜ ਸਿੰਘ ਵਧੀਕ ਮੈਨੇਜਰ, ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ ਤੇ ਗੁਰਿੰਦਰ ਸਿੰਘ ਪੀ ਏ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply