
ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਆਰ ਐਸ.ਐਸ ਵੱਲੋਂ ਜਲੰਧਰ ਸ਼ਹਿਰ ਦੇ ਮਾਡਲ ਹਾਊਸ ਦੁਸਹਿਰਾ ਗਰਾਊਂਡ ਵਿਖੇ ਗਾਤਰੇ ਅਤੇ ਕਿਰਪਾਨ ਦੀ ਤਰਜ਼ ‘ਤੇ ਛੁਰੀਆਂ ਪਾ ਕੇ ਜੋ ਜਲੂਸ ਕੱਢਿਆ ਗਿਆ ਹੈ ਉਹ ਸਾਡੇ ਲਈ ਬਹੁਤ ਦੁਖਦਾਈ ਹੈ।ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਹ ਘੱਟ ਹੈ।ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਦਖਲਅੰਦਾਜੀ ਕਰਕੇ ਆਰ ਐਸ ਐਸ ਨੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ।
ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖੰਡੇ ਸਮੇਤ ਸੋਨੇ ਦੇ ਹਾਰ (ਸਿਹਰਾ ਪੱਟੀ) ਦੀ ਸੇਵਾ ਕਰਵਾਉ ਵਾਲੀ ਬੀਬੀ ਸੁਰਜੀਤ ਕੌਰ ਨੂੰ ਸਨਮਾਨਿਤ ਕਰਨ ਮੌਕੇ ਪੱਤਰਕਾਰਾਂ ਵਲੋਂ ਕੀਤੇ ਗਏ ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕੈਨੇਡਾ ਦੇ ਸਕੂਲ ਵਿੱਚ ਸਿੱਖ ਬੱਚਿਆਂ ਨੂੰ ਧਾਰਮਿਕ ਚਿੰਨ੍ਹ ਪਾਉਣ ਦੀ ਆਗਿਆ ਦੇਣੀ ਬਹੁਤ ਖੁਸ਼ੀ ਦੀ ਗੱਲ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖਾਂ ਦੀ ਸਹੀ ਪਹਿਚਾਣ ਸਾਹਮਣੇ ਆ ਸਕੇਗੀ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਕਮੇਟੀ ਵੱਲੋਂ ਇਕ ਬਰੋਸ਼ਰ ਤਿਆਰ ਕੀਤਾ ਗਿਆ ਹੈ ਜੋ ਬਹੁਤ ਜਲਦ ਵਿਦੇਸ਼ਾਂ ਦੀਆਂ ਅੰਬੈਂਸੀਆਂ ਵਿੱਚ ਪਹੁੰਚਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਨਾਲ ਕਲਗੀਧਰ ਦੀ ਨਿਆਰੀ ਸਿੱਖ ਕੌਮ ਬਾਰੇ ਭਰਪੂਰ ਜਾਣਕਾਰੀ ਮਿਲੇਗੀ।ਪੱਤਰਕਾਰਾਂ ਵੱਲੋਂ ਧਾਰਾ 25-ਬੀ ਬਾਰੇ ਪੁੱਛਣ ਤੇ ਉਨ੍ਹਾਂ ਕਿਹਾ ਕਿ ਸਿੱਖ ਦੀ ਵੱਖਰੀ ਪਹਿਚਾਣ ਤੇ ਵੱਖਰਾ ਧਰਮ ਹੈ ਇਸ ਲਈ ਸਾਨੂੰ ਵੱਖਰੀ ਕੌੰਮ ਦੇ ਤੌਰ ‘ਤੇ ਮਾਨਤਾ ਦੇਣੀ ਚਾਹੀਦੀ ਹੈ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media